Mon, Jun 16, 2025
Whatsapp

ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ

Reported by:  PTC News Desk  Edited by:  Shanker Badra -- July 23rd 2021 09:58 AM
ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ

ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅੱਜ ਤਾਜਪੋਸ਼ੀ ਹੋਣ ਜਾ ਰਹੀ ਹੈ। ਆਖ਼ਿਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਇਸ ਸਮਾਗਮ 'ਚ ਸ਼ਿਰਕਤ ਕਰਨਗੇ। ਨਵਜੋਤ ਸਿੰਘ ਸਿੱਧੂ ਸਮੇਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗਰਗ ਵੀ ਆਪਣਾ ਅਹੁਦਾ ਸੰਭਾਲਣਗੇ। [caption id="attachment_517025" align="aligncenter" width="260"] ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ[/caption] ਮਿਲੀ ਜਾਣਕਾਰੀ ਅਨੁਸਾਰ ਤਾਜਪੋਸ਼ੀ ਸਮਾਗਮ ਲਈ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਖੇ ਅਪਣੀ ਰਿਹਾਇਸ਼ ਤੋ ਚੰਡੀਗੜ੍ਹ ਲਈ ਰਵਾਨਾ ਹੋ ਚੁੱਕੇ ਹਨ। ਉਹਨਾਂ ਦੇ ਪਰਿਵਾਰਕ ਮੈਂਬਰ ਵੀ ਉਹਨਾਂ ਦੇ ਨਾਲ ਹਨ। ਇਸ ਦੇ ਇਲਾਵਾ ਪੁਰਾਣੇ ਕਾਂਗਰਸੀ ਲੀਡਰ ਵੀ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਪਹੁੰਚ ਰਹੇ ਹਨ। [caption id="attachment_517026" align="aligncenter" width="259"] ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ[/caption] ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਭੇਜੇ ਗਏ ਸੱਦੇ 'ਤੇ 55 ਵਿਧਾਇਕਾਂ ਨੇ ਹਸਤਾਖਰ ਕਰਕੇ ਮੁੱਖ ਮੰਤਰੀ ਨੂੰ ਨਵੀਂ ਟੀਮ ਨੂੰ ਆਸ਼ੀਰਵਾਦ ਦੇਣ ਦੀ ਬੇਨਤੀ ਕੀਤੀ ਸੀ। ਸਿੱਧੂ ਨੇ ਵੱਖਰੇ ਤੌਰ 'ਤੇ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਨ੍ਹਾਂ ਦਾ ਕੋਈ ਨਿੱਜੀ ਏਜੰਡਾ ਨਹੀਂ ਹੈ, ਸਿਰਫ਼ ਇਕ ਜਨ-ਹਿਤੈਸ਼ੀ ਏਜੰਡਾ ਹੈ। ਇਸ ਲਈ ਤੁਸੀਂ ਆਓ ਤੇ ਸਾਨੂੰ ਅਸ਼ੀਰਵਾਦ ਦਿਓ। [caption id="attachment_517027" align="aligncenter" width="300"] ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ[/caption] ਇਹ ਸੱਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਲੈ ਕੇ ਪਹੁੰਚੇ ਸਨ। ਕੁਲਜੀਤ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਬਾਅਦ ਦੱਸਿਆ ਕਿ ਉਹਨਾਂ ਨੇ ਸੱਦਾ ਸਵੀਕਾਰ ਕਰ ਲਿਆ ਹੈ ਅਤੇ ਉਹ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣਗੇ। [caption id="attachment_517028" align="aligncenter" width="283"] ਨਵਜੋਤ ਸਿੱਧੂ ਦੀ ਅੱਜ ਹੋਵੇਗੀ ਤਾਜਪੋਸ਼ੀ, ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਵੀ ਕਰਨਗੇ ਸ਼ਿਰਕਤ[/caption] ਇਸ ਤੋਂ ਬਾਅਦ ਮੁੱਖ ਮੰਤਰੀ ਨੇ ਨਾ ਸਿਰਫ ਸੱਦਾ ਕਬੂਲ ਕੀਤਾ, ਸਗੋਂ ਖੁਦ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਸੀਨੀਅਰ ਨੇਤਾਵਾਂ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਪੰਜਾਬ ਭਵਨ ਵਿਚ ਚਾਹ ਦਾ ਸੱਦਾ ਵੀ ਦੇ ਦਿੱਤਾ ਹੈ। ਇਸੇ ਦੌਰਾਨ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਕੈਪਟਨ ਨੇ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਸਾਰੇ ਵਿਧਾਇਕਾਂ ਨੂੰ ਸਵੇਰੇ 10 ਵਜੇ ਪੰਜਾਬ ਭਵਨ ਵਿਚ ਚਾਹ ਪਾਰਟੀ ਲਈ ਸੱਦਾ ਦਿਤਾ ਹੈ। ਇਥੋਂ ਹੀ ਸਾਰੇ ਪੰਜਾਬ ਕਾਂਗਰਸ ਭਵਨ ਵੱਲ ਰਵਾਨਾ ਹੋਣਗੇ। -PTCNews


Top News view more...

Latest News view more...

PTC NETWORK