Sat, Apr 27, 2024
Whatsapp

ਨਵਾਂਸ਼ਹਿਰ : ਥਾਣਾ ਬੰਗਾ ਦੇ ASI ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ, ਪੁਲਿਸ ਕਰ ਰਹੀ ਹੈ ਜਾਂਚ

Written by  Shanker Badra -- May 18th 2020 05:43 PM -- Updated: May 18th 2020 05:44 PM
ਨਵਾਂਸ਼ਹਿਰ : ਥਾਣਾ ਬੰਗਾ ਦੇ ASI ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ, ਪੁਲਿਸ ਕਰ ਰਹੀ ਹੈ ਜਾਂਚ

ਨਵਾਂਸ਼ਹਿਰ : ਥਾਣਾ ਬੰਗਾ ਦੇ ASI ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ, ਪੁਲਿਸ ਕਰ ਰਹੀ ਹੈ ਜਾਂਚ

ਨਵਾਂਸ਼ਹਿਰ : ਥਾਣਾ ਬੰਗਾ ਦੇ ASI ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ, ਪੁਲਿਸ ਕਰ ਰਹੀ ਹੈ ਜਾਂਚ:ਨਵਾਂਸ਼ਹਿਰ : ਨਵਾਂਸ਼ਹਿਰ ਦੇ ਬੰਗਾ ਥਾਣੇ 'ਚ ਤਾਇਨਾਤ ਏ.ਐੱਸ.ਆਈ. ਭੋਲਾ ਸਿੰਘ ਦੀ ਘਰ ਵਿਚ ਅਚਾਨਕ ਗੋਲੀ ਚੱਲਣ ਨਾਲ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏਐਸਆਈ ਭੋਲਾ ਸਿੰਘ ਆਪਣੇ ਘਰ ਵਿੱਚ ਹੀ ਰਿਵਾਲਵਰ ਸਾਫ ਕਰ ਰਿਹਾ ਸੀ।ਇਸੇ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ ਆਈ। ਜਦੋਂ ਪਰਿਵਾਰਿਕ ਮੈਂਬਰਾਂ ਨੇ ਉਸਦੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਡਿੱਗਾ ਪਿਆ ਸੀ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਬੰਗਾ ਸ਼ਹਿਰ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਧਰ ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਜਿਸ ਸਮੇਂ ਇਹ ਘਟਨਾ ਹੋਈ ਉਸ ਸਮੇਂ ਉਹ ਬਾਹਰ ਸੀ ਅਤੇ ਘਰ ਵਿਚ ਉਸ ਤੋਂ ਇਲਾਵਾ ਬੱਚੇ ਵੀ ਸਨ। -PTCNews


Top News view more...

Latest News view more...