Thu, Apr 25, 2024
Whatsapp

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- December 14th 2020 12:34 PM
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ ਅਤੇ ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠੇ ਹਨ। [caption id="attachment_457572" align="aligncenter" width="300"]Neeru Bajwa And Japji Khaira at Golden Temple, Amritsar ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਕਿਸਾਨਾਂ ਦੇ ਸੰਘਰਸ਼ ਨੂੰ ਜਿੱਥੇ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ ,ਓਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ।ਦਿੱਲੀ ਵਿਖੇ ਹੋ ਰਹੇ ਕਿਸਾਨ ਅੰਦੋਲਨ 'ਚ ਪੰਜਾਬੀ ਕਲਾਕਾਰ ਵੀ ਆਪਣਾ ਸਮਰਥਨ ਦੇ ਰਹੇ ਹਨ, ਜਿਸ ਕਾਰਨ ਇਹ ਗਾਇਕ ਆਪਣੇ ਸਿੰਗਲ ਟ੍ਰੈਕਸ ਦੀ ਬਜਾਏ ਕਿਸਾਨਾਂ ਨਾਲ ਜੁੜੇ ਗੀਤ ਰਿਲੀਜ਼ ਕਰ ਰਹੇ ਹਨ। [caption id="attachment_457573" align="aligncenter" width="300"]Neeru Bajwa And Japji Khaira at Golden Temple, Amritsar ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਨੀਰੂ ਬਾਜਵਾ ਨੇ ਇਕ ਤਸਵੀਰ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, 'ਦੁਨੀਆ ਨੂੰ ਇਸ ਸਮੇਂ ਆਸ ਦੀ ਜ਼ਰੂਰਤ ਹੈ। ਸਭ ਠੀਕ ਹੋ ਜਾਵੇਗਾ, ਹੱਥ ਜੋੜ ਕੇ ਰੱਖੋ, ਦਿਲ ਮਜ਼ਬੂਤ ਰੱਖਣ ਲਈ ਸੁਰੱਖਿਅਤ ਰਹੋ। [caption id="attachment_457571" align="aligncenter" width="300"]Neeru Bajwa And Japji Khaira at Golden Temple, Amritsar ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਜਪੁਜੀ ਖਹਿਰਾ ਕਿਸਾਨ ਅੰਦੋਲਨ ‘ਚ ਵੀ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ। ਉਹ ਬੀਤੀ ਰਾਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਸੀ  ,ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ। ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ। -PTCNews


Top News view more...

Latest News view more...