Wed, Apr 24, 2024
Whatsapp

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

Written by  Jashan A -- April 10th 2019 12:31 PM
ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ ,ਮੋਹਾਲੀ: ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਮਾਮਲੇ 'ਚ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਕਤਲ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ।ਜਿਸ ਦੌਰਾਨ ਅੱਜ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਵਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। [caption id="attachment_281025" align="aligncenter" width="300"]mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ[/caption] ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਜਿਸ ਥਾਂ ਹਮਲਾਵਰ ਦਫਤਰ 'ਚ ਦਾਖਿਲ ਹੋਇਆ ਸੀ ਉਹ ਥਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ। ਇਸ ਮੌਕੇ ਉਹਨਾਂ ਸੀ ਸੀ ਟੀ ਵੀ ਕੈਮਰਾ ਵਿੱਚ ਕੈਦ ਹਮਲਾਵਰ ਦੀ ਫੁਟੇਜ ਵੀ ਦੇਖੀ ਤੇ ਹਮਲਾਵਰ ਨੇ ਜਿਥੇ ਆਪਣੇ ਆਪ ਨੂੰ ਗੋਲੀ ਮਾਰੀ ਸੀ ਉਸ ਥਾਂ ਦਾ ਵੀ ਜਾਇਜ਼ਾ ਲਿਆ। [caption id="attachment_281027" align="aligncenter" width="300"]mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ[/caption] ਤੁਹਾਨੂੰ ਦੱਸ ਦੇਈਏ ਕਿ ਪੀੜਤ ਪਰਿਵਾਰ ਨੇ ਕੱਲ੍ਹ ਮੁੱਖ ਮੰਤਰੀ ਨੂੰ ਮਿਲ ਕੇ ਜਾਂਚ ਦਾ ਮਾਮਲਾ ਮੁਹਾਲੀ ਜ਼ਿਲ੍ਹੇ ਤੋਂ ਬਾਹਰ ਭੇਜਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ। [caption id="attachment_281029" align="aligncenter" width="300"]mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ[/caption] ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲਾ ਦਾ ਮੋਰਿੰਡਾ ਦੇ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਕਤਲ ਕਰ ਦਿੱਤਾ ਸੀ। [caption id="attachment_281030" align="aligncenter" width="300"]mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ[/caption] ਦੋਸ਼ੀ ਪੀੜਤ ਦੇ ਦਫ਼ਤਰ ਵਿੱਚ ਗਿਆ ਅਤੇ ਦੋ ਗੋਲੀਆਂ ਚਲਾਈਆਂ।ਇਸ ਤੋਂ ਬਾਅਦ ਜਦੋਂ ਉਹ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਲੋਕਾਂ ਵੱਲੋਂ ਘੇਰਨ ’ਤੇ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ। -PTC News


Top News view more...

Latest News view more...