Fri, Apr 19, 2024
Whatsapp

ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- February 20th 2020 01:21 PM
ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ। [caption id="attachment_390155" align="aligncenter" width="300"]Nepal Ex King Gyanendra Bir Bikram Shah Dev At Golden Temple Amritsar ਨੇਪਾਲ ਦੇ ਸਾਬਕਾਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਪਹਿਲੀ ਵਾਰ ਇਥੇ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ ਅਤੇ ਸ਼ਰਧਾ ਦੇ ਕੇਂਦਰ ਵਿੱਚ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਥੇ ਆਉਣ ਦੀ ਲੰਬੇ ਸਮੇਂ ਦੀ ਇੱਛਾ ਸੀ, ਜੋ ਅੱਜ ਪੂਰੀ ਹੋ ਗਈ ਹੈ।ਉਨ੍ਹਾਂ ਦੇ ਨਾਲ ਆਏ ਵਫ਼ਦ 'ਚ ਰਾਣੀ ਕੋਮਲ ਰਾਜ ਲਕਸ਼ਮੀ ਦੇਵੀ ਸ਼ਾਹ ਤੋਂ ਇਲਾਵਾ ਹੋਰ ਰਿਸ਼ਤੇਦਾਰ ਵੀ ਸ਼ਾਮਲ ਹਨ। [caption id="attachment_390154" align="aligncenter" width="300"]Nepal Ex King Gyanendra Bir Bikram Shah Dev At Golden Temple Amritsar ਨੇਪਾਲ ਦੇ ਸਾਬਕਾਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਅਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ। -PTCNews


Top News view more...

Latest News view more...