Thu, Nov 26, 2026
Whatsapp

ਨੇਪਾਲ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 43 ਲੋਕਾਂ ਦੀ ਮੌਤ

Reported by:  PTC News Desk  Edited by:  Jashan A -- July 14th 2019 11:15 AM
ਨੇਪਾਲ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 43 ਲੋਕਾਂ ਦੀ ਮੌਤ

ਨੇਪਾਲ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 43 ਲੋਕਾਂ ਦੀ ਮੌਤ

ਨੇਪਾਲ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 43 ਲੋਕਾਂ ਦੀ ਮੌਤ,ਕਾਠਮੰਡ: ਪਿਛਲੇ 24 ਘੰਟਿਆਂ ਦੌਰਾ ਨੇਪਾਲ 'ਚ ਨ ਭਾਰੀ ਮੀਂਹ ਪੈਣ ਅਤੇ ਢਿੱਗਾਂ ਡਿੱਗਣ ਕਾਰਨ 43 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ 24 ਲੋਕ ਲਾਪਤਾ ਹਨ।ਨੇਪਾਲ ਦੇ ਮੌਸਮ ਵਿਭਾਗ ਮੁਤਾਬਕ ਦੇਸ਼ ਦੀਆਂ 200 ਤੋਂ ਵੱਧ ਥਾਵਾਂ ਨੂੰ ਮੀਂਹ ਪੱਖੋਂ ਨਾਜ਼ੁਕ ਕਰਾਰ ਦਿੱਤਾ ਗਿਆ ਹੈ। ਹੜ੍ਹ ਕਾਰਨ ਨੇਪਾਲ ਦੇ ਵਧੇਰੇ ਹਿੱਸੇ ਪਾਣੀ 'ਚ ਡੁੱਬ ਗਏ ਹਨ। ਬਚਾਅ ਟੀਮਾਂ ਪ੍ਰਭਾਵਿਤ ਇਲਾਕਿਆਂ 'ਚ ਰਾਹਤ, ਖੋਜ ਅਤੇ ਬਚਾਅ ਕਾਰਜਾਂ 'ਚ ਜੁਟੀਆਂ ਹੋਈਆਂ ਹਨ।ਅਧਿਕਾਰੀਆਂ ਨੇ ਦੱਸਿਆ ਕਿ ਅਜੇ ਵੀ 24 ਲੋਕ ਲਾਪਤਾ ਹਨ ਅਤੇ 20 ਲੋਕ ਜ਼ਖਮੀ ਹਨ, ਜਦਕਿ ਹੋਰ 50 ਤੋਂ ਵਧੇਰੇ ਲੋਕਾਂ ਨੂੰ ਰੈਸਕਿਊ ਆਪ੍ਰੇਸ਼ਨ ਤਹਿਤ ਬਚਾਇਆ ਗਿਆ ਹੈ। ਹੋਰ ਪੜ੍ਹੋ:ਵਹੀਕਲ ਚਲਾਉਣ ਵਾਲਿਆਂ ਲਈ ਤਾਜ਼ਾ ਖ਼ਬਰ ,ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ ਬਚਾਏ ਗਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦਾ ਕੰਮ ਜਾਰੀ ਹੈ। ਪ੍ਰਧਾਨ ਮੰਤਰੀ ਖੜਗ ਪ੍ਰਸਾਦ ਸ਼ਰਮਾ ਓਲੀ ਨੇ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK