ਮੁੱਖ ਖਬਰਾਂ

ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਲਪੇਟ 'ਚ ਆਏ ਸਰਕਾਰੀ ਸਕੂਲ ਦੇ 8 ਕਰਮਚਾਰੀ

By Jagroop Kaur -- March 09, 2021 5:27 pm -- Updated:March 09, 2021 5:27 pm

ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ , ਅੱਜ ਮੁੜ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ ਜਿਥੇ ਜਿਲਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਵਿਖੇ ਪੈਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ 8 ਮੈਂਬਰ ਆਏ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਭਾਂਵੇ ਕਿ ਲੋਕਾਂ ਨੇ ਕੋਰੋਨਾ ਨੂੰ ਲੈ ਕੇ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਇਕ ਵਾਰ ਫਿਰ ਕੋਰੋਨਾ ਵਾਇਰਸ ਨੇ ਅਪਣੀ ਰਫਤਾਰ ਨੂੰ ਤੇਜ ਕਰਦੇ ਹੋਇਆਂ ਕੰਨਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਸਟਾਫ ਮੈਂਬਰਾਂ ਨੂੰ ਅਪਣੀ ਲਪੇਟ ਵਿੱਚ ਲੈ ਲਿਆ ਹੈ |Latest Coronavirus News (Live Updates)

ਇਸ ਦੇ ਨਾਲ ਨਾਲ ਟਾਂਡਾ ਉੜਮੁੜ ਵਿਖੇ ਟੋਟਲ 16ਲੋਕ ਅੱਜ ਕੋਰੋਨਾ ਪਾਜਟਿਵ ਆਏ ਹਨ ਜਿਸ ਕਰਕੇ ਸਿਹਤ ਵਿਭਾਗ ਵੱਲੋਂ 2 ਦਿਨ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਹੁਣ ਬੱਚਿਆਂ ਦੀ ਸੈਪਲਿੰਗ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ |Coronavirus Resource Center - Harvard Health

ਇਹ ਵੀ ਪੜ੍ਹੋ: ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਰਾਜਪੁਰਾ ਹਸਪਤਾਲ ਨੂੰ ਵੱਡੀ ਰਾਸ਼ੀ ਦੇਣ ‘ਤੇ ਚੁੱਕੇ ਸਵਾਲ 

ਇਸੇ ਤਰ੍ਹਾਂ ਹੀ ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਫ਼ਿਰ 13 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਫ਼ਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਨਹੀਂ ਜਾਪ ਰਹੇ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ਵਿੱਚੋਂ ਸਿਹਤ ਬਲਾਕ ਮਾਲੇਰਕੋਟਲਾ ਵਿੱਚ 5, ਅਤੇ ਸਿਹਤ ਬਲਾਕ ਧੂਰੀ ਵਿੱਚ 1,ਭਵਾਨੀਗੜ੍ਹ ’ਚ 2, ਅਮਰਗੜ੍ਹ ਵਿੱਚ 2, ਅਹਿਮਦਗੜ੍ਹ ਵਿੱਚ 1, ਕੌਹਰੀਆਂ ਵਿੱਚ 1, ਅਤੇ ਸਿਹਤ ਬਲਾਕ ਸੰਗਰੂਰ ਵਿੱਚ 1 ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4731 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ।Coronavirus News Highlights: Odisha Logs 59 New COVID-19 Cases, Tally  Reaches 3,37,803

ਇਹ ਵੀ ਪੜ੍ਹੋ: ਮਨੀ ਲਾਂਡਰਿੰਗ ਮਾਮਲੇ ‘ਚ ‘ਸੁਖਪਾਲ ਖਹਿਰਾ’ ਦੇ ਘਰ ED ਵੱਲੋਂ ਛਾਪੇਮਾਰੀ

ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ’ਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ।

 

  • Share