ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ, ਜਾਣੋ ਕਿਸ ਸ਼ਹਿਰ 'ਤੇ ਪਿਆ ਭਾਰੀ

By Jagroop Kaur - March 08, 2021 8:03 pm

ਪੰਜਾਬ ਦੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਨੇ ਰਫਤਾਰ ਫੜ੍ਹ ਲਈ ਹੈ। ਜੇਕਰ ਗੱਲ ਕੀਤੀ ਜਾਵੇ ਜ਼ਿਲ੍ਹਾ ਜਲੰਧਰ ਦੀ ਤਾਂ ਇਥੇ ਕੋਰੋਨਾ ਮਹਾਮਾਰੀ ਦਾ ਕਹਿਰ ਇਕ ਵਾਰ ਫਿਰ ਵਧਣ ਲੱਗਾ ਹੈ। ਆਲਮ ਇਹ ਹੈ ਕਿ ਰੋਜ਼ਾਨਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਜਿੱਥੇ ਕੋਰੋਨਾ ਕਾਰਣ 7 ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 208 ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

Night curfew in Jalandhar, SBS Nagar, Kapurthala, Hoshiarpur to check Covid- 19 spread | Hindustan Times

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ‘ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ

ਸਿਹਤ ਵਿਭਾਗ ਨੂੰ ਵੱਖ-ਵੱਖ ਲੈਬੋਰਟਰੀਆਂ ਵਿਚੋਂ ਕੁੱਲ 208 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹਾਸਲ ਹੋਈ ਹੈ, ਜਿਨ੍ਹਾਂ ਵਿਚੋਂ ਕੁੱਝ ਲੋਕ ਦੂਜੇ ਜ਼ਿਲ੍ਹਿਆਂ ਦੇ ਵੀ ਹਨ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਸਟਾਫ ਮੈਂਬਰਸ, ਪੁਲਸ ਕਰਮਚਾਰੀ, ਸਿਹਤ ਕਾਮੇ ਅਤੇ ਦੋ ਸਾਲ, 4 ਸਾਲ ਦੇ ਬੱਚੇ ਵੀ ਸ਼ਾਮਲ ਹਨ।
Punjab sees highest single-day spike with 612 COVID-19 cases; Ludhiana,  Jalandhar among worst-hit districts | India News – India TV

ਡਾ.ਓਬਰਾਏ ਦੀ ਨਿਰਸਵਾਰਥ ਸੇਵਾ ਨੇ ਕਾਇਮ ਕੀਤੀ ਨਿਵੇਕਲੀ ਮਿਸਾਲ : ਬਲਵਿੰਦਰ

ਡਿਪਟੀ ਕਮਿਸ਼ਨਰ ਨੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ-19 ਦੇ ਟੈਸਟ ਕਰਨ ਲਈ ਰੋਜ਼ਾਨਾ 6 ਹਜ਼ਾਰ ਲੋਕਾਂ ਦੇ ਸੈਂਪਲ ਇਕੱਠੇ ਕਰਨ। ਇਸ ਤੋਂ ਇਲਾਵਾ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕਰਨ ਤੋਂ ਇਲਾਵਾ ਇਨਫੈਕਟਿਡ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਜਲਦ ਤੋਂ ਜਲਦ ਕੋਰੋਨਾ ਟੈਸਟ ਕਰਵਾਉਣਾ ਯਕੀਨੀ ਬਣਾਉਣ।
2 deaths in 24 hrs take toll to 16 in Punjab; 19 new cases | Cities  News,The Indian Express
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੈਰਿਜ ਪੈਲੇਸਾਂ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਮਹਿਮਾਨਾਂ ਦੀ ਭੀੜ ’ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਕੰਮ ਲਈ ਸੁਪਰਵਾਈਜ਼ਰ ਤਾਇਨਾਤ ਕਰਨ ਤਾਂ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਇਨਡੋਰ ਪ੍ਰੋਗਰਾਮਾਂ ਵਿਚ ਭੀੜ ਇਕੱਠੀ ਕਰਨ ਸਬੰਧੀ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲਜ਼ ਪ੍ਰਤੀ ਜਾਗਰੂਕ ਕਰਨ ਲਈ ਬਾਜ਼ਾਰਾਂ ਵਿਚ ਪਬਲਿਕ ਐਡਰੈੱਸ ਵਿਵਸਥਾ ਲਾਉਣ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਘਨਸ਼ਾਮ ਥੋਰੀ ਨੇ ਪੁਲਸ ਅਧਿਕਾਰੀਆਂ ਨੂੰ ਉਨ੍ਹਾਂ ਲੋਕਾਂ ਵਿਰੁੱਧ ਚਲਾਨ ਮੁਹਿੰਮ ਤੇਜ਼ ਕਰਨ ਨੂੰ ਕਿਹਾ ਜਿਹੜੇ ਮਾਸਕ, ਸਮਾਜਿਕ ਦੂਰੀ ਸਮੇਤ ਹੋਰ ਕੋਵਿਡ ਪ੍ਰੋਟੋਕਾਲਜ਼ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਮਾਸਕ ਨਾ ਪਹਿਨਣ ’ਤੇ 66601 ਚਲਾਨ ਕੀਤੇ ਗਏ ਅਤੇ ਨਿਯਮਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਕੋਲੋਂ 31749600 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ।
adv-img
adv-img