Tue, Dec 23, 2025
Whatsapp

New Covid variant: ਕੋਰੋਨਾ ਦੇ ਨਵੇਂ ਰੂਪ ਕਰਕੇ UK ਨੇ 6 ਦੇਸ਼ਾਂ 'ਤੇ ਲਗਾਈ ਯਾਤਰਾ ਪਾਬੰਦੀ

Reported by:  PTC News Desk  Edited by:  Riya Bawa -- November 26th 2021 12:05 PM
New Covid variant: ਕੋਰੋਨਾ ਦੇ ਨਵੇਂ ਰੂਪ ਕਰਕੇ UK ਨੇ 6 ਦੇਸ਼ਾਂ 'ਤੇ ਲਗਾਈ ਯਾਤਰਾ ਪਾਬੰਦੀ

New Covid variant: ਕੋਰੋਨਾ ਦੇ ਨਵੇਂ ਰੂਪ ਕਰਕੇ UK ਨੇ 6 ਦੇਸ਼ਾਂ 'ਤੇ ਲਗਾਈ ਯਾਤਰਾ ਪਾਬੰਦੀ

ਲੰਡਨ - ਦੱਖਣੀ ਅਫਰੀਕਾ ਵਿਚ ਕੋਰੋਨਾ ਦੇ ਨਵੇਂ ਰੂਪ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਹੁਣ ਯੂ.ਕੇ. ਨੇ ਛੇ ਅਫਰੀਕੀ ਦੇਸ਼ਾਂ ਲਈ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ।  ਦੱਸ ਦੇਈਏ ਕਿ ਨਵਾਂ ਕੋਵਿਡ ਰੂਪ ਸਾਹਮਣੇ ਆਉਣ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਉਡਾਣਾਂ ਨੂੰ ਰੱਦ ਕਰਨ ਦੀ ਜਾਣਕਾਰੀ ਬ੍ਰਿਟੇਨ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਦਿੱਤੀ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। Coronavirus: Australia to resume repatriation flights from India ਬ੍ਰਿਟੇਨ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਦਾ ਟਵੀਟ ਜਾਵਿਦ ਨੇ ਇੱਕ ਟਵੀਟ ਵਿੱਚ ਕਿਹਾ, ‘ਯੂਕੇਐਚਐਸਏ ਇੱਕ ਨਵੇਂ ਸੰਸਕਰਣ ਦੀ ਜਾਂਚ ਕਰ ਰਿਹਾ ਹੈ ਅਤੇ ਹੋਰ ਡੇਟਾ ਦੀ ਜ਼ਰੂਰਤ ਹੈ ਪਰ ਅਸੀਂ ਅਜੇ ਵੀ ਸਾਵਧਾਨੀ ਵਰਤ ਰਹੇ ਹਾਂ।’ ਉਸਨੇ ਅੱਗੇ ਕਿਹਾ, ‘ਸ਼ੁੱਕਰਵਾਰ ਦੁਪਹਿਰ ਤੋਂ ਛੇ ਅਫਰੀਕੀ ਦੇਸ਼ਾਂ ਨੂੰ ਲਾਲ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਫਲਾਈਟਾਂ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ ਅਤੇ ਯੂਕੇ ਦੇ ਯਾਤਰੀਆਂ ਨੂੰ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ।

  ਦੱਸਣਯੋਗ ਹੈ ਕਿ ਵਿਗਿਆਨੀਆਂ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ B.1.1.529 ਦਾ ਨਾਂ ਦਿੱਤਾ ਹੈ ਅਤੇ ਇਸ ਨੂੰ ਵੇਰੀਐਂਟ ਆਫ ਕੰਸਰਨ ਕਿਹਾ ਹੈ। -PTC News

Top News view more...

Latest News view more...

PTC NETWORK
PTC NETWORK