ਬਠਿੰਡਾ: ਪਿਛਲੀ ਗਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਦੀ ਸਹੂਲਤ ਲੈ ਵਾਲਿਆਂ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਤੋਂ ਬਾਅਦ ਗਰੀਬ ਲੋਕਾਂ ਵਿੱਚ ਹਾਹਾਕਾਰ ਮਚ ਗਈ ਹੈ। ਵੱਡੀ ਗਿਣਤੀ ਵਿਚ ਇਕੱਠੇ ਹੋ ਗਰੀਬ ਲੋਕਾਂ ਵੱਲੋਂ ਅੱਜ ਮਿੰਨੀ ਸੈਕਟਰੀਏਟ ਪਹੁੰਚ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਰਾਸ਼ਨ ਕਾਰਡ ਆਨਲਾਈਨ ਸ਼ੋ ਹੋ ਰਹੇ ਹਨ ਪਰ ਡਿਪੂ ਹੋਲਡਰਾਂ ਵੱਲੋਂ ਉਨ੍ਹਾਂ ਨੂੰ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਦ ਵਿਅਕਤੀਆਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਜਦੋਂ ਕਿ ਉਨ੍ਹਾਂ ਨੂੰ ਮਨਾ ਕੀਤਾ ਜਾ ਰਿਹਾ ਹੈ। ਇਕ ਹੋਰ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਹਨਾਂ ਦੀ ਟਾਈਮ ਦੀ ਰੋਟੀ ਹੀ ਇਸ ਰਾਸ਼ਨ ਨਾਲ ਪੱਕਦੀ ਹੈ, ਜੇਕਰ ਰਾਸ਼ਨ ਬੰਦ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਭੁੱਖੇ ਮਰਨਾ ਪਵੇਗਾ।ਰਾਸ਼ਨ ਕਾਰਡ ਕੱਟੇ ਜਾਣ ਤੋਂ ਫ਼ੂਡ ਐਂਡ ਸਪਲਾਈ ਦਫ਼ਤਰ ਪਹੁੰਚੇ ਸੀਨੀਅਰ ਸਿਟੀਜ਼ਨ ਵਿਅਕਤੀ ਨੇ ਦੱਸਿਆ ਕਿ ਉਹ ਇਸ ਉਮਰ ਵਿੱਚ ਨਾ ਹੀ ਕੋਈ ਕੰਮ ਕਾਰ ਕਰ ਸਕਦੇ ਹਨ ਤੇ ਨਾ ਹੀ ਇਸ ਤਰਾਂ ਲਾਈਨ ਵਿੱਚ ਲੱਗ ਸਕਦੇ ਹਨ। ਸਰਕਾਰ ਵੱਲੋਂ ਨਿੱਤ ਨਵੀਆਂ ਪਾਲਿਸੀ ਲਿਆਂਦੀਆਂ ਜਾ ਰਹੀਆਂ ਹਨ, ਜਿਸ ਕਾਰਨ ਗਰੀਬ ਵਰਗ ਸਭ ਤੋਂ ਵੱਧ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਸ ਉਮਰ ਵਿੱਚ ਉਹਨਾਂ ਨੂੰ ਰਾਸ਼ਨ ਕਾਰਡ ਵੈਰੀਫਿਕੇਸ਼ਨ ਕਰਵਾਓਣ ਲਈ ਦਫ਼ਤਰਾਂ ਦੇ ਧੱਕੇ ਖਾਣੇ ਪੈ ਰਿਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਮੁਫ਼ਤ ਰਾਸ਼ਨ ਕਾਰਨ ਉਹਨਾਂ ਦੇ ਘਰ ਦਾ ਚੁਲ੍ਹਾ ਚਲਦਾ ਸੀ ਪਰ ਨਵੀਆਂ ਸ਼ਰਤਾਂ ਲਗਾਕੇ ਉਨ੍ਹਾਂ ਤੋਂ ਇਹ ਸਹੂਲਤ ਖੋਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਬਹਾਲ ਨਾ ਕੀਤੇ ਤਾ ਉਹ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੇ ਦਾ ਕਹਿਣਾ ਹੈ ਕਿ ਮੁਫ਼ਤ ਰਾਸ਼ਨ ਸਬੰਧੀ ਸਰਕਾਰ ਵੱਲੋਂ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸਦੇ ਚਲਦੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਸੀ ਜਿੰਨਾ ਲੋਕਾਂ ਵੱਲੋਂ ਵੈਰੀਫਿਕੇਸ਼ਨ ਕਰਵਾਈ ਗਈ ਹੈ ਉਹਨਾਂ ਨੂੰ ਰਾਸ਼ਨ ਮਿਲ ਰਿਹਾ ਹੈ ਅਤੇ ਜਿਨ੍ਹਾਂ ਨੇ ਵੈਰੀਫਿਕੇਸ਼ਨ ਨਹੀਂ ਕਰਵਾਈ ਉਨ੍ਹਾਂ ਨੂੰ ਰਾਸ਼ਨ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਨਵੀਆਂ ਸ਼ਰਤਾਂ ਅਤੇ ਜਿਨ੍ਹਾਂ ਵਿਅਕਤੀਆਂ ਕੋਲ ਏ.ਸੀ. ਜਾਂ ਚਾਰ ਪਹਿਆ ਵਾਹਨ ਜਾਂ ਸੌ ਗਜ ਤੋਂ ਉਪਰ ਜਗਾ ਹੈ, ਉਹਨਾਂ ਨੂੰ ਮੁਫ਼ਤ ਰਾਸ਼ਨ ਕਾਰਡ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਕਾਰਡ ਕੱਟੇ ਜਾ ਰਹੇ ਹਨ। ਅਸੀਂ ਜਿੰਨਾਂ ਨੂੰ ਰਾਸ਼ਨ ਕਾਰਡ ਸਬੰਧੀ ਕੋਈ ਵੀ ਦਿੱਕਤ ਆ ਰਹੀ ਹੈ ਉਹ ਐਸ.ਡੀ.ਐਮ ਬਠਿੰਡਾ ਨਾਲ ਸੰਪਰਕ ਕਰ ਸਕਦੇ ਹਨ।