Thu, Apr 25, 2024
Whatsapp

ਨਿਊਜਰਸੀ ਦੀ ਸੈਨੇਟ ਨੇ 1984 ਦੇ ਸਿੱਖ ਕਤਲੇਆਮ ਨੂੰ ਐਲਾਨਿਆ ਨਸਲਕੁਸ਼ੀ,ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਵਾਗਤ

Written by  Riya Bawa -- January 12th 2022 03:56 PM
ਨਿਊਜਰਸੀ ਦੀ ਸੈਨੇਟ ਨੇ 1984 ਦੇ ਸਿੱਖ ਕਤਲੇਆਮ ਨੂੰ ਐਲਾਨਿਆ ਨਸਲਕੁਸ਼ੀ,ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਵਾਗਤ

ਨਿਊਜਰਸੀ ਦੀ ਸੈਨੇਟ ਨੇ 1984 ਦੇ ਸਿੱਖ ਕਤਲੇਆਮ ਨੂੰ ਐਲਾਨਿਆ ਨਸਲਕੁਸ਼ੀ,ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਵਾਗਤ

ਅੰਮ੍ਰਿਤਸਰ: 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2015 ਵਿਚ ਕੈਲੇਫੋਰਨੀਆਂ ਰਾਜ ਦੇ ਸਦਨ ਅਤੇ 2018 ਵਿਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ। Harjinder Singh Dhami likely to be 46th SGPC president ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸੈਨੇਟ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ। -PTC News


Top News view more...

Latest News view more...