ਪੰਜਾਬੀ ਗਾਇਕ ਕਮਲ ਖਾਨ ਦੀ ਆਵਾਜ਼ ‘ਚ ਫਿਲਮ ਜੱਦੀ ਸਰਦਾਰ ਦਾ ਗੀਤ “ਜਾਨ ਤੋਂ ਪਿਆਰੇ” ਹੋਇਆ ਰਿਲੀਜ਼

Jaan Toh Pyareh

ਪੰਜਾਬੀ ਗਾਇਕ ਕਮਲ ਖਾਨ ਦੀ ਆਵਾਜ਼ ‘ਚ ਫਿਲਮ ਜੱਦੀ ਸਰਦਾਰ ਦਾ ਗੀਤ “ਜਾਨ ਤੋਂ ਪਿਆਰੇ” ਹੋਇਆ ਰਿਲੀਜ਼,ਆਉਣ ਵਾਲੀ ਪੰਜਾਬ ਫਿਲਮ ਜੱਦੀ ਸਰਦਾਰ ਦਾ ਨਵਾਂ ਗੀਤ “ਜਾਨ ਤੋਂ ਪਿਆਰੇ” ਅੱਜ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਪੰਜਾਬੀ ਗਾਇਕ ਕਮਲ ਖਾਨ ਨੇ ਆਪਣੀ ਆਵਾਜ਼ ਨਾਲ ਸੰਗਾਰਿਆ ਹੈ ਤੇ ਇਸ ਗੀਤ ਨੂੰ ਪੰਜਾਬੀ ਗੀਤਕਾਰ ਮਨਿੰਦਰ ਕੈਲੀ ਨੇ ਲਿਖਿਆ ਹੈ, ਉਥੇ ਹੀ ਦੇਸ਼ੀ ਰੂਟਸ ਵੱਲੋਂ ਇਸ ਨੂੰ ਮਿਊਜ਼ਿਕ ਦਿੱਤਾ ਗਿਆ ਹੈ।

ਪੀਟੀਸੀ ਮੋਸ਼ਨ ਪਿਕਚਰਸ ਦੇ ਬੈਨਰ ਹੇਠ ਇਸ ਗੀਤ ਨੂੰ ਅੱਜ ਯੈਲੋ ਮਿਊਜ਼ਿਕ ਦੇ ਯੂ-ਟਿਊਬ ਚੈਨਲ ਅਤੇ ਪੀਟੀਸੀ ਪੰਜਾਬੀ,ਪੀਟੀਸੀ ਚੱਕ ਦੇ ‘ਤੇ ਰਿਲੀਜ਼ ਕੀਤਾ ਗਿਆ ਹੈ।

ਹੋਰ ਪੜ੍ਹੋ:ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਮੁੜ ਹੋਏ ਇੱਕਠੇ !

ਇਸ ਤੋਂ ਪਹਿਲਾਂ ਇਸ ਫਿਲਮ ਦਾ ਗੀਤ “ਸੂਹੇ ਬੁੱਲਾਂ ਵਾਲੀਏ” ਰਿਲੀਜ਼ ਹੋ ਚੁੱਕਾ ਹੈ। ਜਿਸ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਤੁਹਾਨੂੰ ਦੱਸ ਦਈਏ ਕਿ ਯੈਲੋ ਮਿਊਜ਼ਿਕ ਦੇ ਯੂ-ਟਿਊਬ ਚੈਨਲ ‘ਤੇ ਗੀਤ ਨੂੰ 2 ਮਿਲੀਅਨ ਵਿਊਜ਼ ਹੋ ਚੁੱਕੇ ਹਨ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਇਸ ਫਿਲਮ ਦੀ ਕਹਾਣੀ ਨੂੰ ਧੀਰਜ ਕੁਮਾਰ ਤੇ ਕਰਨ ਸੰਧੂ ਹੋਰਾਂ ਵੱਲੋਂ ਮਿਲਕੇ ਲਿਖੀ ਗਈ ਹੈ ਤੇ ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਗਈ ਹੈ। ਫ਼ਿਲਮ ‘ਚ ਮੁੱਖ ਕਿਰਦਾਰਾਂ ‘ਚ ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ, ਗੱਗੂ ਗਿੱਲ ਤੇ ਹੌਬੀ ਧਾਲੀਵਾਲ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ ਜੱਦੀ ਸਰਦਾਰ ਫ਼ਿਲਮ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ‘ਸੌਫਟ ਦਿਲ ਪ੍ਰੋਡਕਸ਼ਨ’ ਦੇ ਬੈਨਰ ਹੇਠ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਜਾਵੇਗਾ।

-PTC News