Sat, Apr 27, 2024
Whatsapp

ਨਿਊਜ਼ੀਲੈਂਡ ’ਚ ਸਿੱਖ ਟਰੱਕ ਡਰਾਈਵਰ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

Written by  Shanker Badra -- August 14th 2020 06:30 PM
ਨਿਊਜ਼ੀਲੈਂਡ ’ਚ ਸਿੱਖ ਟਰੱਕ ਡਰਾਈਵਰ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਨਿਊਜ਼ੀਲੈਂਡ ’ਚ ਸਿੱਖ ਟਰੱਕ ਡਰਾਈਵਰ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਨਿਊਜ਼ੀਲੈਂਡ ’ਚ ਸਿੱਖ ਟਰੱਕ ਡਰਾਈਵਰ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਨਿਊਜ਼ੀਲੈਂਡ ਦੀ ਇਕ ਟਰਾਂਸਪੋਰਟ ਕੰਪਨੀ ਵੱਲੋਂ ਸਿੱਖ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਨ ਕੇ ਕੰਮ ’ਤੇ ਆਉਣ ਤੋਂ ਰੋਕਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। [caption id="attachment_424327" align="aligncenter" width="300"] ਨਿਊਜ਼ੀਲੈਂਡ ’ਚ ਸਿੱਖ ਟਰੱਕ ਡਰਾਈਵਰ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ[/caption] ਭਾਈ ਲੌਂਗੋਵਾਲ ਨੇ ਆਖਿਆ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜੋ ਸਿੱਖ ਰਹਿਣੀ ਅਨੁਸਾਰ ਲਾਜ਼ਮੀ ਹੈ। ਪਰੰਤੂ ਨਿਊਜ਼ੀਲੈਂਡ ਅੰਦਰ ਉਟਾਹੂਹੂ ਦੀ ਇਕ ਟਰਾਂਸਪੋਰਟ ਕੰਪਨੀ ਵੱਲੋਂ ਸ. ਅਮਨਦੀਪ ਸਿੰਘ ਨਾਂ ਦੇ ਗੁਰਸਿੱਖ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਸਾਜਣ ਸਮੇਂ ਬਖ਼ਸ਼ੀ ਪੰਜ ਕਕਾਰੀ ਰਹਿਣੀ ਵਿਚ ਕਿਰਪਾਨ ਨੂੰ ਜ਼ਰੂਰੀ ਕਰਾਰ ਦਿੱਤਾ ਸੀ। ਇਹ ਖ਼ਾਲਸਾਈ ਰਹਿਣੀ ਦਾ ਅਹਿਮ ਅੰਗ ਹੈ। [caption id="attachment_424326" align="aligncenter" width="299"] ਨਿਊਜ਼ੀਲੈਂਡ ’ਚ ਸਿੱਖ ਟਰੱਕ ਡਰਾਈਵਰ ਨੂੰ ਕੰਮ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ[/caption] ਅੱਜ ਦੇਸ਼ ਦੁਨੀਆਂ ਅੰਦਰ ਅੰਮ੍ਰਿਤਧਾਰੀ ਸਿੱਖ ਕ੍ਰਿਪਾਨ ਸਮੇਤ ਆਪਣੇ ਕਕਾਰ ਪਹਿਨ ਕੇ ਵਿਚਰਦੇ ਹਨ। ਵੱਖ-ਵੱਖ ਦੇਸ਼ਾਂ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀ ਗਿਣਤੀ ਵਿਚ ਅੰਮ੍ਰਿਤਧਾਰੀ ਗੁਰਸਿੱਖ ਵੀ ਹਨ। ਅਜਿਹੇ ਵਿਚ ਨਿਊਜ਼ੀਲੈਂਡ ਅੰਦਰ ਕ੍ਰਿਪਾਨ ਪਹਿਨਣ ਕਾਰਨ ਸਿੱਖ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਦਾ ਭਾਰਤ ਸਰਕਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਵਿਦੇਸ਼ ਮੰਤਰਾਲੇ ਰਾਹੀਂ ਨਿਊਜ਼ੀਲੈਂਡ ਸਰਕਾਰ ਨਾਲ ਰਾਬਤਾ ਕਰਕੇ ਸਿੱਖਾਂ ਦੇ ਧਾਰਮਿਕ ਕਕਾਰਾਂ ਦੇ ਸਤਿਕਾਰ ਨੂੰ ਲਾਜ਼ਮੀ ਕਰਨ ਲਈ ਭਾਰਤ ਸਰਕਾਰ ਅੱਗੇ ਆਵੇ। ਇਸੇ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਨਿਊਜ਼ੀਲੈਂਡ ਦੇ ਸਿੱਖ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਉਥੋਂ ਦੀ ਸਰਕਾਰ ਪਾਸ ਉਠਾਉਣ, ਤਾਂ ਜੋ ਅੱਗੇ ਤੋਂ ਹੋਰ ਕਿਸੇ ਨੂੰ ਇਸ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। -PTCNews


Top News view more...

Latest News view more...