Mon, Oct 5, 2026
Whatsapp

CM Mann ਦੀ ਮਾਨਸਾ ਫੇਰੀ ਤੋਂ ਪਹਿਲਾਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਹਿਰਾਸਤ ’ਚ

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ

Reported by:  PTC News Desk  Edited by:  Jaswinder Kaur -- October 05th 2026 03:16 PM
CM Mann ਦੀ ਮਾਨਸਾ ਫੇਰੀ ਤੋਂ ਪਹਿਲਾਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਹਿਰਾਸਤ ’ਚ

CM Mann ਦੀ ਮਾਨਸਾ ਫੇਰੀ ਤੋਂ ਪਹਿਲਾਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਹਿਰਾਸਤ ’ਚ

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਫੇਰੀ ਦੇ ਮੱਦੇਨਜ਼ਰ ਅੱਜ ਤੜਕਸਾਰ ਪੁਲਿਸ ਵੱਲੋਂ ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ’ਚ ਲਏ ਜਾਣ ਦੀਆਂ ਸੂਚਨਾਵਾਂ ਮਿਲੀਆਂ ਹਨ। ਇਸ ਕਾਰਵਾਈ ਕਾਰਨ ਅਧਿਆਪਕ ਵਰਗ ’ਚ ਹਲਚਲ ਅਤੇ ਸਹਿਮ ਦਾ ਮਾਹੌਲ ਬਣਿਆ ਰਿਹਾ।

ਅਧਿਆਪਕ ਆਗੂਆਂ ਗੁਰਦਾਸ ਸਿੰਘ ਰਾਏਪੁਰ, ਅਮੋਲਕ ਸਿੰਘ ਡੇਲੂਆਣਾ, ਰਾਜਵਿੰਦਰ ਸਿੰਘ ਬੈਹਣੀਵਾਲ, ਸੰਦੀਪ ਵਾਲੀਆ, ਜਸਬੀਰ ਭੰਮੇ ਅਤੇ ਬੇਅੰਤ ਸਿੰਘ ਰੜ੍ਹ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ, ਮੀਤ ਪ੍ਰਧਾਨ ਨਵਨੀਤ ਬੋਹਾ, ਪੁਰਾਣੀ ਪੈਨਸ਼ਨ ਬਹਾਲੀ ਨਾਲ ਸਬੰਧਤ ਜ਼ਿਲ੍ਹਾ ਕਨਵੀਨਰ ਦਰਸ਼ਨ ਅਲੀਸ਼ੇਰ ਅਤੇ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ, ਅੰਗਰੇਜ ਸਿੰਘ, ਜੀਟੀਯੂ ਦੇ ਲਖਵਿੰਦਰ ਮਾਨ, ਹਰਫੂਲ ਬੋਹਾ ਸ਼ਾਮਲ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਕਰੀਬ ਇੱਕ ਦਰਜਨ ਆਗੂਆਂ ਨੂੰ ਮਾਨਸਾ, ਬੁਢਲਾਡਾ ਅਤੇ ਹੋਰ ਪੁਲਿਸ ਥਾਣਿਆਂ ਵਿੱਚ ਲਿਜਾਇਆ ਗਿਆ। ਅਧਿਆਪਕ ਜਥੇਬੰਦੀਆਂ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਤੜਕਸਾਰ ਸ਼ੁਰੂ ਹੋਈ ਇਸ ਕਾਰਵਾਈ ਤੋਂ ਬਾਅਦ ਕਈ ਹੋਰ ਅਧਿਆਪਕ ਆਗੂ ਘਰਾਂ ਤੋਂ ਇਧਰ-ਉਧਰ ਹੋ ਗਏ। ਇਸ ਕਾਰਨ ਕੁਝ ਸਕੂਲਾਂ ਵਿੱਚ ਅਧਿਆਪਕਾਂ ਦੀ ਗ਼ੈਰਹਾਜ਼ਰੀ ਦੀਆਂ ਸੂਚਨਾਵਾਂ ਵੀ ਮਿਲੀਆਂ ਅਤੇ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਉਡੀਕ ਕਰਦੇ ਰਹੇ। ਅਚਾਨਕ ਹੋਈ ਇਸ ਕਾਰਵਾਈ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਰਿਹਾ।

ਜਿਕਰਯੋਗ ਹੈ ਕਿ ਇਨ੍ਹਾਂ ਆਗੂ ਮੁਲਾਜ਼ਮਾਂ ਦੀਆਂ ਮੰਗਾਂ ਪੁਰਾਣੀ ਪੈਨਸ਼ਨ, ਡੀ ਏ, 17-7-20 ਦਾ ਪੱਤਰ ਵਾਪਿਸ ਕਰਵਾਉਣ, 15-1-15 ਦਾ ਪੱਤਰ ਵਾਪਿਸ ਕਰਵਾਉਣ, ਕੱਚੇ ਅਧਿਆਪਕ ਪੱਕੇ ਕਰਵਾਉਣ, ਏ.ਸੀ.ਪੀ., ਭੱਤੇ, ਪੈਨਸ਼ਨਰਾਂ ਦਾ 2.59 ਦਾ ਗੁਣਾਂਕ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੜਾਈ ਦੇ ਮੈਦਾਨ ਵਿੱਚ ਹਨ। ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਿੰਨ੍ਹੀ ਵਾਰ ਵੀ ਮੁੱਖ ਮੰਤਰੀ ਮਾਨਸਾ ਵਿਖੇ ਆਏ ਹਨ ਤਾਂ ਇਨ੍ਹਾਂ ਆਗੂਆਂ ਦੇ ਘਰਾਂ ’ਚ ਪੁਲਿਸ ਹਰ ਵਾਰ ਛਾਪੇਮਾਰੀ ਕਰਦੀ ਹੈ ਅਤੇ ਥਾਣੇ ’ਚ ਬੰਦ ਕਰ ਦਿੰਦੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK