Fri, Jun 20, 2025
Whatsapp

Asim Munir News : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਨੂੰ ਬਣਾਇਆ ਫੀਲਡ ਮਾਰਸ਼ਲ, ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ

Asim Munir News : ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪਾਕਿਸਤਾਨੀ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਲਗਾਤਾਰ ਭਾਰਤ ਵਿਰੁੱਧ ਜ਼ਹਿਰ ਉਗਲ ਰਹੇ ਹਨ। ਹਾਲ ਹੀ ਵਿੱਚ ਹੋਏ ਆਪ੍ਰੇਸ਼ਨ ਸਿੰਦੂਰ ਦੌਰਾਨ ਉਸਨੇ ਕਈ ਭੜਕਾਊ ਬਿਆਨ ਦਿੱਤੇ

Reported by:  PTC News Desk  Edited by:  Shanker Badra -- May 20th 2025 06:31 PM
Asim Munir News : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਨੂੰ ਬਣਾਇਆ ਫੀਲਡ ਮਾਰਸ਼ਲ, ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ

Asim Munir News : ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਨੂੰ ਬਣਾਇਆ ਫੀਲਡ ਮਾਰਸ਼ਲ, ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ

Asim Munir News : ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪਾਕਿਸਤਾਨੀ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।  ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਲਗਾਤਾਰ ਭਾਰਤ ਵਿਰੁੱਧ ਜ਼ਹਿਰ ਉਗਲ ਰਹੇ ਹਨ। ਹਾਲ ਹੀ ਵਿੱਚ ਹੋਏ ਆਪ੍ਰੇਸ਼ਨ ਸਿੰਦੂਰ ਦੌਰਾਨ ਉਸਨੇ ਕਈ ਭੜਕਾਊ ਬਿਆਨ ਦਿੱਤੇ।

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ ਫੀਲਡ ਮਾਰਸ਼ਲ ਦਾ ਦਰਜਾ ਪਾਕਿਸਤਾਨੀ ਹਥਿਆਰਬੰਦ ਸੈਨਾਵਾਂ ਵਿੱਚ ਸਭ ਤੋਂ ਉੱਚਾ ਦਰਜਾ ਹੈ। ਜਨਰਲ ਅਸੀਮ ਮੁਨੀਰ ਦੇਸ਼ ਦੇ ਇਤਿਹਾਸ ਵਿੱਚ ਦੂਜੇ ਫੀਲਡ ਮਾਰਸ਼ਲ ਬਣ ਗਏ ਹਨ, ਇਸ ਤੋਂ ਪਹਿਲਾਂ ਅਯੂਬ ਖਾਨ 1959-1967 ਵਿਚਕਾਰ ਇਸ ਅਹੁਦੇ 'ਤੇ ਰਹੇ ਸਨ।


ਪਾਕਿਸਤਾਨ ਲਗਾਤਾਰ ਇਹ ਪ੍ਰਚਾਰ ਯੁੱਧ ਛੇੜ ਰਿਹਾ ਹੈ। ਸ਼ਾਹਬਾਜ਼ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਉਹ ਦੁਨੀਆ ਨੂੰ ਇਹ ਸੁਨੇਹਾ ਦੇ ਸਕੇ ਕਿ ਫੌਜ ਮੁਖੀ ਮੁਨੀਰ ਨੇ ਪਾਕਿਸਤਾਨ ਨੂੰ ਜਿੱਤ ਦਿਵਾਈ ਹੈ। ਇਸੇ ਲਈ ਉਸਨੂੰ ਤਰੱਕੀ ਦਿੱਤੀ ਗਈ ਹੈ ਪਰ ਸੱਚ ਇਸ ਦੇ ਉਲਟ ਹੈ। ਕਿਉਂਕਿ ਭਾਰਤ ਨੇ ਪਾਕਿਸਤਾਨ ਵਿੱਚ ਵੜ ਕੇ ਉਨ੍ਹਾਂ ਦੇ ਅੱਤਵਾਦੀਆਂ ਠਿਕਾਣਿਆਂ ਨੂੰ ਤਬਾਹ ਕੀਤਾ ਹੈ।

- PTC NEWS

Top News view more...

Latest News view more...

PTC NETWORK