Tue, Jun 17, 2025
Whatsapp

1158 Assistant Professor: ਸਹਾਇਕ ਪ੍ਰੋਫ਼ੈਸਰ ਨੇ ਕੀਤੀ ਖੁਦਕੁਸ਼ੀ, ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥ

ਇਸ ਮਾਮਲੇ ਤੋਂ ਬਾਅਦ ਜਿੱਥੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਵਿਚਾਲੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਿਆਸੀ ਆਗੂਆਂ ਨੇ ਵੀ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

Reported by:  PTC News Desk  Edited by:  Aarti -- October 21st 2023 04:39 PM -- Updated: October 21st 2023 05:26 PM
1158 Assistant Professor: ਸਹਾਇਕ ਪ੍ਰੋਫ਼ੈਸਰ ਨੇ ਕੀਤੀ ਖੁਦਕੁਸ਼ੀ, ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥ

1158 Assistant Professor: ਸਹਾਇਕ ਪ੍ਰੋਫ਼ੈਸਰ ਨੇ ਕੀਤੀ ਖੁਦਕੁਸ਼ੀ, ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥ

1158 Assistant Professor: ਇੱਕ ਪਾਸੇ ਜਰਜਰ ਹੋ ਰਹੇ ਕਾਲਜ ਅਧਿਆਪਕਾਂ ਬਿਨਾਂ ਖਾਲੀ ਪਏ ਹਨ, ਇੱਕ ਇੱਕ ਅਧਿਆਪਕ 400-400 ਵਿਦਿਆਰਥੀਆਂ ਨੂੰ ਪੜ੍ਹਾ ਰਿਹਾ ਹੈ ਅਤੇ ਦੂਜੇ ਪਾਸੇ ਅਧਿਆਪਕ ਮੌਜੂਦਾ ਸਰਕਾਰ ਦੇ ਵਾਅਦਾ ਖਿਲਾਫੀ ਕਾਰਨ ਮੌਤ ਦਾ ਰਾਹ ਫੜ ਰਹੇ ਹਨ। ਅਜਿਹਾ ਹੀ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ ਜਿੱਥੇ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਅਤੇ ਸੁਸਾਇਡ ਨੋਟ ’ਤੇ ਆਪਣੀ ਮੌਤ ਦਾ ਜਿੰਮੇਵਾਰ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਦੱਸਿਆ। 

ਇਸ ਮਾਮਲੇ ਤੋਂ ਬਾਅਦ ਜਿੱਥੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਵਿਚਾਲੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਿਆਸੀ ਆਗੂਆਂ ਨੇ ਵੀ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। 


ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ 

ਅਧਿਆਪਕ ਦੇੀ ਖੁਦਕੁਸ਼ੀ ਮਾਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਅਣਗੌਲਿਆ ਕਰਨਾ ਬੇਹੱਦ ਸ਼ਰਮਨਾਕ ਹੈ। 

ਬੇਰੁਜ਼ਗਾਰਾਂ ਦਾ ਸਰਕਾਰ ਵੱਲੋਂ ਰੱਜ ਕੇ ਸ਼ੋਸ਼ਣ ਕੀਤਾ ਜਾ ਰਿਹੈ- ਸੁਖਬੀਰ ਸਿੰਘ ਬਾਦਲ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵਿੱਟਰ ਜੋ ਕਿ ਅੱਜ ਐਕਸ ਦੇ ਨਾਂ ਨਾਲ ਜਾਣਿਆ ਜਾਂਦਾ ਹੈ ’ਤੇ ਕਿਹਾ ਕਿ ਸਮੁੱਚੇ ਪੰਜਾਬ ਦੇ ਕਾਲਜ ਅਸਿਸਟੈਂਟ ਪ੍ਰੋਫੈਸਰਾਂ ਦੀ ਘਾਟ ਨਾਲ ਜੂਝ ਰਹੇ ਹਨ ਪਰ ਆਪ ਸਰਕਾਰ ਨਵੀਂ ਭਰਤੀ ਕਰਨੀ ਤਾਂ ਦੂਰ ਪਿਛਲੀ ਸਰਕਾਰ ਵੱਲੋਂ ਭਰਤੀ ਕੀਤੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਜੁਆਇਨਿੰਗ ਵੀ ਨਹੀਂ ਕਰਵਾ ਰਹੀ। ਇਨਸਾਫ਼ ਲਈ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਧਰਨੇ 'ਤੇ ਬੈਠੇ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਮੰਤਰੀ ਵੱਲੋਂ ਅਣਗੌਲਿਆ ਕਰਨਾ ਬੇਹੱਦ ਸ਼ਰਮਨਾਕ ਹੈ। 

'ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਨੂੰ ਕਰੇਗੀ ਹੋਰ ਤੇਜ਼' 

ਉਨ੍ਹਾਂ ਅੱਗੇ ਦੱਸਿਆ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤੇ ਜਾ ਰਹੇ ਇਨ੍ਹਾਂ ਬੇਰੁਜ਼ਗਾਰਾਂ ਦਾ ਸਰਕਾਰ ਵੱਲੋਂ ਰੱਜ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸੇ ਬੇਰੁਖੀ ਤੋਂ ਅੱਕੇ ਧਰਨਾਕਾਰੀਆਂ ਵਿਚੋਂ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਖੁਦਕਸ਼ੀ ਕਰ ਲੈਣਾ ਇਸ ਸਰਕਾਰ ਦੇ ਝੂਠੇ ਸਿੱਖਿਆ ਕ੍ਰਾਂਤੀ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਝੂਠੀ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਦੇਸ਼ ਦੇ ਨਿਰਮਾਤਾ ਅਧਿਆਪਕਾਂ ਨੂੰ ਜ਼ਿੰਦਗੀ ਦੀ ਥਾਂ ਮੌਤ ਦਾ ਰਾਹ ਚੁਣਨ ਲਈ ਮਜ਼ਬੂਰ ਕਰ ਦਿੱਤਾ ਹੈ। ਇਸ ਸੰਬੰਧੀ ਖੁਦਕਸ਼ੀ ਲਈ ਜ਼ਿੰਮੇਵਾਰ ਮੰਤਰੀ ਹਰਜੋਤ ਬੈਂਸ ਉੱਤੇ ਪਰਚਾ ਦਰਜ ਹੋਣਾ ਚਾਹੀਦਾ ਹੈ। ਵਾਹਿਗੁਰੂ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ| ਸ਼੍ਰੋਮਣੀ ਅਕਾਲੀ ਦਲ ਇਹਨਾਂ ਦੀ ਜੱਥੇਬੰਦੀ ਨਾਲ ਗੱਲ ਕਰਕੇ ਇਹਨਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ। 

ਰੁਜ਼ਗਾਰ ਦੇ ਮੁੱਦੇ 'ਤੇ ਅਜਿਹੀ ਗੰਦੀ ਰਾਜਨੀਤੀ- ਬਿਕਰਮ ਸਿੰਘ ਮਜੀਠੀਆ 

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਘੇਰਦੇ ਹੋਏ ਕਿਹਾ ਕਿ ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਇਕ ਹੋਰ ਪ੍ਰੋਫੈਸਰ ਬਲਵਿੰਦਰ ਕੌਰ ਨੇ ਸਿੱਖਿਆ ਮੰਤਰੀ 'ਤੇ ਦੋਸ਼ ਲਾਉਂਦਿਆਂ ਖੁਦਕੁਸ਼ੀ ਕਰ ਲਈ ਅਤੇ ਸੀਐਮ ਭਗਵੰਤ ਮਾਨ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਪਿਛਲੀ ਸਰਕਾਰ ਦੌਰਾਨ ਚੋਣ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ।

'ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਕੀਤਾ ਜਾਣਾ ਚਾਹੀਦਾ ਹੈ ਗ੍ਰਿਫਤਾਰ'

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰੋਫੈਸਰਾਂ ਨੂੰ ਸਟੇਸ਼ਨ ਅਲਾਟ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਉਮੈ ਸਭ ਤੋਂ ਵੱਡੀ ਰੁਕਾਵਟ ਬਣ ਗਈ ਹੈ। ਮੁੱਖ ਮੰਤਰੀ ਨੂੰ ਰੁਜ਼ਗਾਰ ਦੇ ਮੁੱਦੇ 'ਤੇ ਅਜਿਹੀ ਗੰਦੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨੇ ਚਾਹੀਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰੋਫੈਸਰਾਂ ਵਜੋਂ ਸ਼ਾਮਲ ਹੋਣ ਲਈ ਆਪਣੀਆਂ ਪੁਰਾਣੀਆਂ ਨੌਕਰੀਆਂ ਛੱਡ ਚੁੱਕੇ ਹਨ। ਜਿਸ ਤਰ੍ਹਾਂ ਬਲਵਿੰਦਰ ਕੌਰ ਨੇ ਹਰਜੋਤ ਬੈਂਸ ਨੂੰ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ ਹੈ, ਉਸ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: National Police Memorial Day: ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

- PTC NEWS

Top News view more...

Latest News view more...

PTC NETWORK