1158 Assistant Professor: ਹੁਣ 1158 ਫਰੰਟ ਦੀ ਪ੍ਰਧਾਨ ਜਸਵਿੰਦਰ ਕੌਰ ਦੀ ਵਿਗੜੀ ਸਿਹਤ
1158 Assistant Professor:ਬੀਤੇ ਕਈ ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਸਨ। ਇਸ ਤੋਂ ਇਲਾਵਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖੁਦਕੁਸ਼ੀ ਵੀ ਕਰ ਲਈ ਗਈ ਸੀ ਜਿਸਦਾ ਪ੍ਰਸ਼ਾਸਨ ਦੀ ਪਰਿਵਾਰ ਨਾਲ ਬਣੀ ਸਹਿਮਤੀ ਤੋਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਹੁਣ 1158 ਸਹਾਇਕ ਪ੍ਰੋਫੈਸਰ ਫਰੰਟ ਦੀ ਪ੍ਰਧਾਨ ਜਸਵਿੰਦਰ ਕੌਰ ਹੀ ਹਾਲਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜਿਸ ਸਮੇਂ ਉਨ੍ਹਾਂ ਨੂੰ ਪੀਜੀਆਈ ਲੈ ਕੇ ਜਾਇਆ ਜਾ ਰਿਹਾ ਸੀ ਐਂਬੂਲੈਸ ਕੁਝ ਸਮਾਂ ਲਈ ਖਰਾਬ ਹੋ ਗਈ ਸੀ।
ਅਸਿਸਟੈਂਟ ਪ੍ਰੋਫੈਸਰ 1158 ਫਰੰਟ ਦੀ ਪ੍ਰਧਾਨ ਜਸਵਿੰਦਰ ਕੌਰ ਦੀ ਹਾਲਤ ਜ਼ਿਆਦਾ ਵਿਗੜਨ ’ਤੇ ਉਹਨਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਤੋਂ ਪੀ ਜੀ ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਰੱਬ ਨਾ ਕਰੇ ਜੇਕਰ ਜਸਵਿੰਦਰ ਕੌਰ ਨੂੰ ਪੀ ਜੀ ਆਈ ਪਹੁੰਚਣ ਵੇਲੇ ਰਸਤੇ ਵਿਚ ਕੁਝ ਹੋਇਆ ਤਾਂ ਇਸ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਸਿੱਧੇ ਤੌਰ… pic.twitter.com/L3mCwFZJoM — Bikram Singh Majithia (@bsmajithia) October 28, 2023
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ (ਐਕਸ) ਕਰਦੇ ਹੋਏ ਕਿਹਾ ਕਿ ਅਸਿਸਟੈਂਟ ਪ੍ਰੋਫੈਸਰ 1158 ਫਰੰਟ ਦੀ ਪ੍ਰਧਾਨ ਜਸਵਿੰਦਰ ਕੌਰ ਦੀ ਹਾਲਤ ਜ਼ਿਆਦਾ ਵਿਗੜਨ ’ਤੇ ਉਹਨਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਤੋਂ ਪੀ ਜੀ ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਰੱਬ ਨਾ ਕਰੇ ਜੇਕਰ ਜਸਵਿੰਦਰ ਕੌਰ ਨੂੰ ਪੀ ਜੀ ਆਈ ਪਹੁੰਚਣ ਵੇਲੇ ਰਸਤੇ ਵਿਚ ਕੁਝ ਹੋਇਆ ਤਾਂ ਇਸ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਅਕਾਲ ਪੁਰਖ ਅੱਗੇ ਅਰਦਾਸ ਜੋਧੜੀ ਹੈ ਕਿ ਉਹ ਜਸਵਿੰਦਰ ਕੌਰ ਨੂੰ ਤੰਦਰੁਸਤੀ ਬਖਸ਼ਿਸ਼ ਕਰਨ।
ਇਹ ਵੀ ਪੜ੍ਹੋ: Mohali CIA: ਅੱਤਵਾਦੀ ਮੌਡਿਊਲ ਦਾ ਪਰਦਾਫਾਸ਼; ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁਨ ਪੁਲਿਸ ਅੜਿੱਕੇ
- PTC NEWS