Wed, Mar 11, 2026
Whatsapp

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਫੂਕੀਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ

Punjab News : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਪੰਜਾਬ ਭਰ ਵਿੱਚ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਵਿਰੋਧ ਜਤਾਇਆ ਹੈ। ਰੋਸ ਪ੍ਰਦਰਸ਼ਨ ਦੀ ਇਸੇ ਕੜੀ ਤਹਿਤ ਫ਼ਾਜ਼ਿਲਕਾ ਜਿਲ੍ਹੇ ਦੇ ਸਰਕਾਰੀ ਕਾਲਜਾਂ ਵਿਚਲੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਵੀ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਵਿਭਾਗੀ ਪੱਤਰ ਨੂੰ ਫੂਕਦੇ ਹੋਏ ਤਿੱਖਾ ਰੋਸ ਜਾਹਰ ਕੀਤਾ

Reported by:  PTC News Desk  Edited by:  Shanker Badra -- November 07th 2025 06:30 PM
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਫੂਕੀਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਫੂਕੀਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ

Punjab News : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਪੰਜਾਬ ਭਰ ਵਿੱਚ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਵਿਰੋਧ ਜਤਾਇਆ ਹੈ। ਰੋਸ ਪ੍ਰਦਰਸ਼ਨ ਦੀ ਇਸੇ ਕੜੀ ਤਹਿਤ ਫ਼ਾਜ਼ਿਲਕਾ ਜਿਲ੍ਹੇ ਦੇ ਸਰਕਾਰੀ ਕਾਲਜਾਂ ਵਿਚਲੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਵੀ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਵਿਭਾਗੀ ਪੱਤਰ ਨੂੰ ਫੂਕਦੇ ਹੋਏ ਤਿੱਖਾ ਰੋਸ ਜਾਹਰ ਕੀਤਾ। 

ਜ਼ਿਲ੍ਹੇ ਦੇ ਆਗੂ ਪ੍ਰੋਫ਼ੈਸਰ ਜਸਕਰਨ ਸਿੰਘ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਇਸ ਪੱਤਰ ਵਿੱਚ ਨਾਦਰਸ਼ਾਹੀ ਢੰਗ ਨਾਲ਼ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯਮਤ ਸੇਵਾਵਾਂ ਨੂੰ ਸੰਕੇਤਕ ਰੂਪ ਵਿੱਚ 17 ਫਰਵਰੀ 2026 ਤੱਕ ਸੀਮਤ ਕੀਤਾ ਗਿਆ ਹੈ ਜਦੋਂ ਕਿ ਸਰਬ-ਉੱਚ ਅਦਾਲਤ ਵੱਲੋਂ ਸਪਸ਼ਟ ਰੂਪ ਵਿੱਚ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਹੋਇਆ ਹੈ। ਪ੍ਰੋਫ਼ੈਸਰ ਰਜੀਵ ਜਲਾਲਾਬਾਦ ਨੇ ਦੱਸਿਆ ਕਿ ਪੱਤਰ ਮੁਤਾਬਕ 1158 ਫ਼ਰੰਟ ਦੇ ਮਹਿਲਾ ਪ੍ਰੋਫ਼ੈਸਰਾਂ ਨੂੰ ਮਿਲਣ ਵਾਲੀ ਜਣੇਪਾ ਛੁੱਟੀ ਤੱਕ ਨੂੰ ਵੀ 180 ਦਿਨਾਂ ਤੋਂ ਘੱਟ ਕਰਕੇ 17 ਫਰਵਰੀ 2026 ਤੱਕ ਸੀਮਤ ਕਰ ਦਿੱਤਾ ਗਿਆ ਹੈ ,ਜੋ ਕਿ ਸੰਵਿਧਾਨਿਕ ਤੌਰ 'ਤੇ ਗੈਰ ਕਾਨੂੰਨੀ ਅਤੇ ਮਾਨਵੀ ਪੱਧਰ ਉੱਤੇ ਸ਼ਰਮਨਾਕ ਹੈ। 


ਉਹਨਾਂ ਕਿਹਾ ਕਿ ਪੱਤਰ ਵਿੱਚ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਸਪਸ਼ਟ ਤੌਰ 'ਤੇ ਜ਼ਿਕਰ ਕਰਦੇ ਹੋਏ 'ਉੱਚ ਅਧਿਆਨ ਲਈ ਛੁੱਟੀ', ਮੈਡੀਕਲ ਛੁੱਟੀ, ਇਥੋਂ ਤੱਕ ਕਿ ਤਨਖ਼ਾਹ ਤੋਂ ਬਿਨਾਂ ਛੁੱਟੀ ਉੱਤੇ ਵੀ ਪਾਬੰਦੀ ਲਾਉਣ ਦੀ ਗੱਲ ਆਖੀ ਗਈ ਹੈ ,ਜੋ ਪੰਜਾਬ ਸਿਵਿਲ ਸੇਵਾ ਨਿਯਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। 

ਇਕੱਤਰਿਤ ਪ੍ਰੋਫ਼ੈਸਰਾਂ ਨੇ ਵਿਰੋਧ ਜਿਤਾਉਂਦਿਆਂ ਕਿਹਾ ਕਿ ਉਹਨਾਂ ਦੇ ਰੁਜ਼ਗਾਰ ਨੂੰ ਵਿਭਾਗ ਵੱਲੋਂ ਸੰਕੇਤਕ ਰੂਪ ਵਿੱਚ 17 ਫਰਵਰੀ 2026 ਤੱਕ ਸੀਮਤ ਕਰਨਾ, ਹੱਕੀ ਛੁੱਟੀਆਂ ਉੱਪਰ ਜ਼ਬਰੀ ਪਾਬੰਦੀ ਆਇਦ ਕਰਨ ਦਾ ਵਤੀਰਾ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨਸ਼ਰ ਕਰਦਾ ਹੈ। ਸਰਕਾਰ ਦੇ ਇਸ ਲੋਕ ਦੋਖੀ ਕਿਰਦਾਰ ਨੂੰ ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਹੋਰ ਬੇਨਕਾਬ ਕਰਨ ਲਈ ਉਹ ਆਉਂਦੇ ਐਤਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਰਾਓ ਕਰਨਗੇ ਅਤੇ ਇਸ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ। ਇਸ ਮੌਕੇ ਡਾਕਟਰ ਅਮਰਜੀਤ ਸਿੰਘ ਨੇ ਕੇਂਦਰ ਸਰਕਾਰ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਹੁਕਮਾਂ ਦੀ ਫਰੰਟ ਵੱਲੋਂ ਨਿਖੇਧੀ ਵੀ ਕੀਤੀ।

- PTC NEWS

Top News view more...

Latest News view more...

PTC NETWORK
PTC NETWORK