Jalandhar ’ਚ ਇਨਸਾਨੀਅਤ ਹੋਈ ਸ਼ਰਮਸਾਰ; 12 ਸਾਲਾਂ ਬੱਚੀ ਦਾ ਬੇਰਹਿਮੀ ਨਾਲ ਕਤਲ
Jalandhar Murder News : ਜਲੰਧਰ ਤੋਂ ਇਨਸਾਨੀਅਤ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 12 ਸਾਲਾਂ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮਾਮਲੇ ਦਾ ਇਲਜ਼ਾਮ ਗੁਆਂਢੀ ’ਤੇ ਲੱਗੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਗੁਆਂਢੀ ਦੇ ਵਾਸ਼ਰੂਮ ਵਿੱਚੋਂ ਇੱਕ ਛੋਟੀ ਕੁੜੀ ਦੀ ਲਾਸ਼ ਬਰਾਮਦ ਹੋਈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨਾਲ ਜ਼ਬਰਜਨਾਹ ਕੀਤਾ ਗਿਆ ਅਤੇ ਫਿਰ ਉਸਦਾ ਕਤਲ ਕੀਤਾ ਗਿਆ ਹੈ। ਕੁੜੀ ਸ਼ਾਮ ਨੂੰ ਸੈਰ ਲਈ ਘਰੋਂ ਨਿਕਲੀ ਸੀ ਅਤੇ ਦੇਰ ਰਾਤ ਤੱਕ ਵਾਪਸ ਨਹੀਂ ਆਈ। ਸੀਸੀਟੀਵੀ ਫੁਟੇਜ ਵਿੱਚ ਉਸਨੂੰ ਇੱਕ ਗੁਆਂਢੀ ਦੇ ਘਰ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ।
- PTC NEWS