Mon, Jun 22, 2026
Whatsapp

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ 13 ਸਾਲਾ ਸਿੱਖ ਬੱਚੇ ਨਾਲ ਵਾਪਰਿਆ ਦਰਦਨਾਕ ਹਾਦਸਾ, ਦਰੱਖਤ ਡਿੱਗਣ ਕਾਰਨ ਹੋਈ ਮੌਤ

Amritsar Tragedy : ਸਿਰਸਾ ਤੋਂ 15 ਸਿੰਘਾਂ ਦਾ ਜਥਾ ਦੇਰ ਰਾਤ ਕਰੀਬ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪਹੁੰਚਿਆ ਸੀ। ਜਥਾ ਰੇਲਵੇ ਸਟੇਸ਼ਨ ਦੇ ਮੁੱਖ ਦਰਵਾਜ਼ੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ।

Reported by:  PTC News Desk  Edited by:  KRISHAN KUMAR SHARMA -- June 22nd 2026 03:21 PM -- Updated: June 22nd 2026 03:25 PM
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ 13 ਸਾਲਾ ਸਿੱਖ ਬੱਚੇ ਨਾਲ ਵਾਪਰਿਆ ਦਰਦਨਾਕ ਹਾਦਸਾ, ਦਰੱਖਤ ਡਿੱਗਣ ਕਾਰਨ ਹੋਈ ਮੌਤ

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ 13 ਸਾਲਾ ਸਿੱਖ ਬੱਚੇ ਨਾਲ ਵਾਪਰਿਆ ਦਰਦਨਾਕ ਹਾਦਸਾ, ਦਰੱਖਤ ਡਿੱਗਣ ਕਾਰਨ ਹੋਈ ਮੌਤ

Amritsar Tragedy : ਹਰਿਆਣਾ ਦੇ ਸਿਰਸਾ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਇਕ ਜਥੇ ਨਾਲ ਅੰਮ੍ਰਿਤਸਰ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 13 ਸਾਲਾ ਅੰਮ੍ਰਿਤਧਾਰੀ ਸਿੱਖ ਬਾਲਕ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ।

ਮੁਫਤ ਬੱਸ ਸੇਵਾ ਦੀ ਉਡੀਕ ਦੌਰਾਨ ਵਾਰਿਆ ਹਾਦਸਾ


ਜਾਣਕਾਰੀ ਅਨੁਸਾਰ, ਸਿਰਸਾ ਤੋਂ 15 ਸਿੰਘਾਂ ਦਾ ਜਥਾ ਦੇਰ ਰਾਤ ਕਰੀਬ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪਹੁੰਚਿਆ ਸੀ। ਜਥਾ ਰੇਲਵੇ ਸਟੇਸ਼ਨ ਦੇ ਮੁੱਖ ਦਰਵਾਜ਼ੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਉੱਥੇ ਮੌਜੂਦ ਕਈ ਦਹਾਕਿਆਂ ਪੁਰਾਣਾ ਇਕ ਵਿਸ਼ਾਲ ਦਰੱਖਤ ਅਚਾਨਕ ਡਿੱਗ ਪਿਆ।

ਦਰੱਖਤ ਦੀ ਚਪੇਟ ਵਿੱਚ ਆਉਣ ਕਾਰਨ 13 ਸਾਲਾ ਭੁਜੰਗੀ ਸਿੰਘ ਰਾਜਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਰੇਲਵੇ ਥਾਣਾ ਅੰਮ੍ਰਿਤਸਰ ਦੇ ਏਐਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਘਟਨਾ ਦੀ ਸੂਚਨਾ ਮਿਲਦੇ ਹੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਐਸਜੀਪੀਸੀ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹੈ।

ਸਿੱਖ ਮਰਿਆਦਾ ਦਾ ਪਾਲਣ ਕਰਦਾ ਸੀ ਰਾਜਪ੍ਰੀਤ ਸਿੰਘ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ 13 ਸਾਲਾ ਪੁੱਤਰ ਰਾਜਪ੍ਰੀਤ ਸਿੰਘ ਛੋਟੀ ਉਮਰ ਤੋਂ ਹੀ ਸਿੱਖੀ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਸੀ। ਰਾਜਪ੍ਰੀਤ ਸਿੰਘ ਨੇ ਨਿੱਕੀ ਉਮਰ ਵਿੱਚ ਹੀ ਅੰਮ੍ਰਿਤ ਛਕ ਲਿਆ ਸੀ ਅਤੇ ਉਹ ਇੱਕ ਅੰਮ੍ਰਿਤਧਾਰੀ ਗੁਰਸਿੱਖ ਵਜੋਂ ਜੀਵਨ ਬਤੀਤ ਕਰ ਰਿਹਾ ਸੀ। ਉਹ ਨਿਯਮਿਤ ਤੌਰ ’ਤੇ ਗੁਰਬਾਣੀ ਦਾ ਪਾਠ ਕਰਦਾ, ਗੁਰਦੁਆਰਾ ਸਾਹਿਬ ਜਾਂਦਾ ਅਤੇ ਸਿੱਖ ਮਰਿਆਦਾ ਦੀ ਪਾਲਣਾ ਕਰਦਾ ਸੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK