Tue, Jun 17, 2025
Whatsapp

Punjab Flood Situation: ਪੰਜਾਬ ’ਚ ਹੜ੍ਹ ਦੀ ਮਾਰ ਹੇਠ ਆਏ 1432 ਪਿੰਡ; 38 ਲੋਕਾਂ ਦੀ ਗਈ ਜਾਨ, ਇੱਥੇ ਜਾਣੋ ਮੌਜੂਦਾਂ ਸਮੇਂ ਦੇ ਹਾਲਾਤ

ਪੰਜਾਬ ‘ਚ ਮੀਂਹ ਕਾਰਨ ਬਣੇ ਹੜ੍ਹ ਹਾਲਾਤਾਂ ਤੋ ਬਾਅਦ ਲਗਾਤਾਰ ਰਾਹਤ ਬਚਾਅ ਕਾਰਜ ਜਾਰੀ ਹੈ। ਤਾਂ ਜੋ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਵਾਪਸ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।

Reported by:  PTC News Desk  Edited by:  Aarti -- July 19th 2023 03:13 PM -- Updated: July 19th 2023 03:25 PM
Punjab Flood Situation: ਪੰਜਾਬ ’ਚ ਹੜ੍ਹ ਦੀ ਮਾਰ ਹੇਠ ਆਏ 1432 ਪਿੰਡ; 38 ਲੋਕਾਂ ਦੀ ਗਈ ਜਾਨ, ਇੱਥੇ ਜਾਣੋ ਮੌਜੂਦਾਂ ਸਮੇਂ ਦੇ ਹਾਲਾਤ

Punjab Flood Situation: ਪੰਜਾਬ ’ਚ ਹੜ੍ਹ ਦੀ ਮਾਰ ਹੇਠ ਆਏ 1432 ਪਿੰਡ; 38 ਲੋਕਾਂ ਦੀ ਗਈ ਜਾਨ, ਇੱਥੇ ਜਾਣੋ ਮੌਜੂਦਾਂ ਸਮੇਂ ਦੇ ਹਾਲਾਤ

Punjab Flood Update: ਪੰਜਾਬ ‘ਚ ਮੀਂਹ ਕਾਰਨ ਬਣੇ ਹੜ੍ਹ ਹਾਲਾਤਾਂ ਤੋ ਬਾਅਦ ਲਗਾਤਾਰ ਰਾਹਤ ਬਚਾਅ ਕਾਰਜ ਜਾਰੀ ਹੈ। ਤਾਂ ਜੋ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਵਾਪਸ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਇਆ ਜਾ ਸਕੇ।

1432 ਪਿੰਡ ਹੜ੍ਹ ਨਾਲ ਪ੍ਰਭਾਵਿਤ


ਸੂਬੇ ਵਿੱਚ ਰਾਹਤ ਕਾਰਜ ਤੇਜ਼ ਕਰਦਿਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਸਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਬਣਾਏ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਰਹਿ ਰਹੇ ਹਨ।

19 ਜ਼ਿਲ੍ਹਿਆਂ ‘ਤੇ ਪਿਆ ਹੜ੍ਹਾਂ ਦਾ ਅਸਰ

ਦੱਸ ਦਈਏ ਕਿ ਪੰਜਾਬ ਦੇ ਜ਼ਿਲ੍ਹੇ ਤਰਨਤਾਰਨ, ਫ਼ਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਨਵਾਂਸ਼ਹਿਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।

38 ਲੋਕਾਂ ਦੀ ਗਈ ਜਾਨ 

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 15 ਜ਼ਖ਼ਮੀ ਹੋ ਗਏ ਹਨ ਜਦਕਿ 2 ਅਜੇ ਵੀ ਲਾਪਤਾ ਹਨ।

ਕੁੱਲ 2198 ਪਸ਼ੂਆਂ ਦਾ ਕੀਤਾ ਗਿਆ ਇਲਾਜ

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਕਰ ਰਹੀਆਂ ਕੰਮ 

ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਕੁੱਲ ਗਿਣਤੀ 8531 ਹੈ।

ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਕੰਮ ਲਗਾਤਾਰ ਜਾਰੀ 

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਮੁਹਾਲੀ 'ਚ 4000, ਐੱਸ. ਬੀ. ਐੱਸ. ਨਗਰ ਵਿੱਚ 5700 ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

ਇਹ ਵੀ ਪੜ੍ਹੋ: Ujh River: ਹੁਣ ਗੁਰਦਾਸਪੁਰ ‘ਤੇ ਮੰਡਰਾਇਆ ਹੜ੍ਹ ਦਾ ਖ਼ਤਰਾ; ਉੱਜ ਦਰਿਆ ‘ਚ ਛੱਡਿਆ ਗਿਆ ਪਾਣੀ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

- PTC NEWS

Top News view more...

Latest News view more...

PTC NETWORK