Sat, Apr 27, 2024
Whatsapp

ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ

Written by  Ravinder Singh -- February 04th 2023 09:14 AM -- Updated: February 04th 2023 09:17 AM
ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ

ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ

ਚੰਡੀਗੜ੍ਹ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ਉਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ 'ਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਤੇ ਹੋਰ ਟਿਕਾਣਿਆਂ ਉਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਤੇ ਵਿਦੇਸ਼ਾਂ 'ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜ਼ਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ਵਿਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ।


ਉਨ੍ਹਾਂ ਨੇ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ 'ਚ ਬਿਸ਼ਨੋਈ ਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ 'ਚ ਡਰ ਪੈਦਾ ਕਰਨਾ ਤੇ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ। 

ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਤੇ ਹੋਰ ਥਾਵਾਂ ਉਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।    

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਵਿਵਾਦਾਂ 'ਚ ਘਿਰੀ ਭਾਰਤੀ ਆਈ ਡਰੌਪ ਕੰਪਨੀ, ਉਤਪਾਦਨ ਬੰਦ

ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

- PTC NEWS

Top News view more...

Latest News view more...