Australia ’ਚ ਭਾਰਤੀਆਂ ਖਿਲਾਫ ਵੱਡੀ ਕਾਰਵਾਈ; 11 ਪੰਜਾਬੀ ਨੌਜਵਾਨਾਂ ਸਣੇ 15 ਨੌਜਵਾਨ ਕੀਤੇ ਜਾਣਗੇ ਡਿਪੋਰਟ
Punjabi Youth Deport From Australia : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜਾਬ ਦੇ ਕਈ ਮੁੱਦਿਆਂ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਲ ਮੁਲਕਾਤ ਸਬੰਧੀ ਜਾਣਕਾਰੀ ਸਾਂਝੀ ਕੀਤੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ 11 ਪੰਜਾਬੀ ਨੌਜਵਾਨਾਂ ਨੂੰ ਆਸਟ੍ਰੇਲੀਆ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਸ਼ਟੀ ਕੀਤੀ ਹੈ ਕਿ ਅੱਜ ਪੰਜਾਬ ਦੇ 11 ਵਿਅਕਤੀਆਂ ਨੂੰ ਆਸਟ੍ਰੇਲੀਆ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਰਾਤ ਬਾਅਦ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਨਿੱਜੀ ਤੌਰ 'ਤੇ ਦਿੱਲੀ ਜਾਣਗੇ।
ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਡਿਪੋਰਟ ਹੋਣ ਵਾਲੇ ਨੌਜਵਾਨਾਂ ’ਚ ਤੇਲੰਗਾਨਾ ਤੋਂ ਦੋ, ਹਰਿਆਣਾ ਤੋਂ ਇੱਕ ਅਤੇ ਉੱਤਰਾਖੰਡ ਤੋਂ ਦੋ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਵਿਅਕਤੀਆਂ ਨੂੰ ਲੈਣ ਲਈ ਨਿੱਜੀ ਤੌਰ 'ਤੇ ਦਿੱਲੀ ਜਾਣਗੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਪੰਜਾਬ ਪਹੁੰਚਣਗੇ, ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ, ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ 'ਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਕਿਸਾਨ 15 ਜੂਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 8 ਘੰਟੇ ਬਿਜਲੀ ਤੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਸ ਦੇ ਨਾਲ ਹੀ ਬਿਜਲੀ ਸਪਲਾਈ ਲਈ ਸੂਬੇ ਨੂੰ 4 ਜ਼ੋਨਾਂ 'ਚ ਵੰਡਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ, ਜਿੱਥੇ ਉਹ ਰਾਜ ਸਭਾ ਮੈਂਬਰਾਂ ਦੇ ਦਲ ਬਦਲੀ ਅਤੇ ਆਸਟ੍ਰੇਲੀਆ ਤੋਂ ਪੰਜਾਬੀਆਂ ਦੇ ਦੇਸ਼ ਨਿਕਾਲਾ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕਰਨਗੇ।
ਇਹ ਵੀ ਪੜ੍ਹੋ : Rajpura Railway Track ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਧਮਕੀ, ਦਹਿਸ਼ਤ ’ਚ ਮਾਪੇ
- PTC NEWS