Tue, May 5, 2026
Whatsapp

Sangrur ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 15 ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ

ਮਿਲੀ ਜਾਣਕਾਰੀ ਅਨੁਸਾਰ, ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ, ਜਿੱਥੇ ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰ ਨਾਲ ਹਮਲਾ ਕੀਤਾ ਗਿਆ।

Reported by:  PTC News Desk  Edited by:  Aarti -- May 05th 2026 08:55 AM
Sangrur ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 15 ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ

Sangrur ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 15 ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ

ਸੰਗਰੂਰ ਵਿੱਚ ਕਾਨੂੰਨ-ਵਿਵਸਥਾ ‘ਤੇ ਫਿਰ ਸਵਾਲ ਖੜ੍ਹੇ ਹੋ ਗਏ ਹਨ, ਜਿੱਥੇ 15 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ 16 ਸਾਲਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ, ਜਿੱਥੇ ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ 15 ਸਾਲਾ ਅਰਸਦੀਪ ਸਿੰਘ ਲੜਕੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।


ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦੀ ਨਾਜੁਕ ਹਾਲਤ ਨੂੰ ਦੇਖਦਿਆਂ ਉਸਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ, ਜਖਮੀ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸੰਗਰੂਰ ਪੁਲਿਸ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਸੰਜੀਵ ਸਿੰਘਲਾ ਆਪਣੀ ਟੀਮ ਸਮੇਤ ਜਾਂਚ ਵਿੱਚ ਜੁਟੇ ਹੋਏ ਹਨ ਅਤੇ ਇਲਾਕੇ ਵਿੱਚ ਮਾਹੌਲ ਤਣਾਭਰਪੂਰ ਬਣਿਆ ਹੋਇਆ ਹੈ।

ਮ੍ਰਿਤਕ ਦੇ ਪਿਤਾ ਨੇ ਦੁੱਖੀ ਮਨ ਨਾਲ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਇਹ ਘਟਨਾ ਇੱਕ ਵਾਰ ਫਿਰ ਸੋਚਣ ‘ਤੇ ਮਜਬੂਰ ਕਰਦੀ ਹੈ ਕਿ ਆਖ਼ਿਰ ਪੰਜਾਬ ਵਿੱਚ ਕਿਉਂ ਨੌਜਵਾਨਾਂ ਵਿੱਚ ਹਿੰਸਾ ਵੱਧ ਰਹੀ ਹੈ ਅਤੇ ਕਿਉਂ ਦਿਨ ਦਿਹਾੜੇ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।

ਇਹ ਵੀ ਪੜ੍ਹੋ ; Punjabi Weather Update : ਪੰਜਾਬ ਵਿੱਚ ਦੋ ਦਿਨਾਂ ਲਈ ਮੌਸਮ ਯੈਲੋ ਅਲਰਟ ਜਾਰੀ, ਗਰਜ ਨਾਲ ਚੱਲਣਗੀਆਂ ਧੂੜ ਭਰੀਆਂ ਹਨੇਰੀਆਂ

- PTC NEWS

Top News view more...

Latest News view more...

PTC NETWORK
PTC NETWORK