adv-img
ਮੁੱਖ ਖਬਰਾਂ

MHA ਵੱਲੋਂ DIG ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

By Pardeep Singh -- October 31st 2022 12:28 PM
MHA ਵੱਲੋਂ DIG ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ 'ਤੇ 'ਕੇਂਦਰੀ ਗ੍ਰਹਿ ਮੰਤਰੀ ਵੱਲੋਂ ਵਿਸ਼ੇਸ਼ ਆਪ੍ਰੇਸ਼ਨ ਮੈਡਲ- 2022 ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਮੈਡਲ ਦੇਸ਼ ਦੇ 63 ਪੁਲਿਸ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਵਿਚੋਂ 16 ਪੰਜਾਬ ਪੁਲਿਸ 'ਚ ਸੇਵਾਵਾਂ ਦੇ ਰਹੇ ਹਨ। ਇਸ ਹਫ਼ਤੇ ਦੀ ਸ਼ੁਰੂਆਤ 'ਚ ਗ੍ਰਹਿ ਮੰਤਰਾਲੇ ਦੀ ਪੁਲਿਸ ਡਵੀਜ਼ਨ-1 ਨੇ ਇਕ ਆਦੇਸ਼ ਵੀ ਜਾਰੀ ਕੀਤਾ ਸੀ। 

ਮੰਤਰਾਲੇ ਨੇ ਪਹਿਲਾ ਬਿਆਨ ਜਾਰੀ ਕੀਤਾ ਸੀ ਜਿਸ ਮੁਤਾਬਕ ਸਾਲ 2022 ਲਈ 'ਕੇਂਦਰੀ ਗ੍ਰਹਿ ਮੰਤਰੀ ਦਾ ਵਿਸ਼ੇਸ਼ ਆਪ੍ਰੇਸ਼ਨ ਮੈਡਲ' 31 ਅਕਤੂਬਰ, 2022 ਨੂੰ ਨਿਰਧਾਰਤ ਪ੍ਰੋਗਰਾਮ ਅਨੁਸਾਰ ਐਲਾਨਿਆ ਜਾਵੇਗਾ। ਦਰਅਸਲ ਅੱਜ ਯਾਨੀ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਵੱਡੇ ਪੱਧਰ 'ਤੇ ਦੇਸ਼ ਭਰ ਵਿਚ ਰਨ ਫਾਰ ਯੂਨਿਟੀ ਪ੍ਰੋਗਾਰਮ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਮੋਰਬੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 141, 70 ਜ਼ਖਮੀ, 50 ਤੋਂ ਵੱਧ ਲਾਪਤਾ

adv-img
  • Share