Thu, Oct 15, 2026
Whatsapp

Amritsar Airport : ਫ਼ਰਜ਼ੀ ਟਿਕਟਾਂ ਦਾ ਮਾਮਲਾ ਆਇਆ ਸਾਹਮਣੇ, ਸ਼ਾਰਜਾਹ ਜਾਣ ਦੀ ਤਿਆਰੀ 'ਚ 16 ਵਿਅਕਤੀ ਹਿਰਾਸਤ 'ਚ

Amritsar Airport : ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਇਨ੍ਹਾਂ ਵਿਅਕਤੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਟਿਕਟਾਂ ਕਥਿਤ ਤੌਰ ’ਤੇ ਫਰਜ਼ੀ ਪਾਈਆਂ ਗਈਆਂ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

Reported by:  PTC News Desk  Edited by:  KRISHAN KUMAR SHARMA -- October 15th 2026 06:54 PM -- Updated: October 15th 2026 07:16 PM
Amritsar Airport : ਫ਼ਰਜ਼ੀ ਟਿਕਟਾਂ ਦਾ ਮਾਮਲਾ ਆਇਆ ਸਾਹਮਣੇ, ਸ਼ਾਰਜਾਹ ਜਾਣ ਦੀ ਤਿਆਰੀ 'ਚ 16 ਵਿਅਕਤੀ ਹਿਰਾਸਤ 'ਚ

Amritsar Airport : ਫ਼ਰਜ਼ੀ ਟਿਕਟਾਂ ਦਾ ਮਾਮਲਾ ਆਇਆ ਸਾਹਮਣੇ, ਸ਼ਾਰਜਾਹ ਜਾਣ ਦੀ ਤਿਆਰੀ 'ਚ 16 ਵਿਅਕਤੀ ਹਿਰਾਸਤ 'ਚ

Amritsar Airport : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਥਿਤ ਫਰਜ਼ੀ ਟਿਕਟਾਂ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਸ਼ਾਰਜਾਹ (Amritsar to Sharjah Flight) ਜਾਣ ਵਾਲੀ ਉਡਾਣ ਰਾਹੀਂ ਸਫ਼ਰ ਕਰਨ ਦੀ ਤਿਆਰੀ ਕਰ ਰਹੇ 16 ਵਿਅਕਤੀਆਂ ਨੂੰ ਏਅਰਪੋਰਟ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਇਨ੍ਹਾਂ ਵਿਅਕਤੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਟਿਕਟਾਂ ਕਥਿਤ ਤੌਰ ’ਤੇ ਫਰਜ਼ੀ ਪਾਈਆਂ ਗਈਆਂ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

Punjab gazetted Holidays : ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ

ਫਿਲਹਾਲ, ਸਬੰਧਤ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਟਿਕਟਾਂ ਕਿੱਥੋਂ ਤਿਆਰ ਕਰਵਾਈਆਂ ਗਈਆਂ ਅਤੇ ਇਸ ਮਾਮਲੇ ਪਿੱਛੇ ਕੌਣ-ਕੌਣ ਸ਼ਾਮਲ ਹੈ।

ਮਾਮਲੇ ਨੂੰ ਲੈ ਕੇ ਸੁਰੱਖਿਆ ਅਤੇ ਜਾਂਚ ਏਜੰਸੀਆਂ ਵੱਲੋਂ ਹਿਰਾਸਤ ਵਿੱਚ ਲਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ...

ਪੰਜਾਬ 'ਚ ਹੁਣ ਨਸ਼ੇ ਖਿਲਾਫ਼ ਆਵਾਜ਼ ਚੁੱਕਣਾ ਜਾਨਲੇਵਾ ਹੋਇਆ ਤੇ ਇਹ ਸਭ ਭਗਵੰਤ ਮਾਨ ਦੇ ਰਾਜ 'ਚ ਹੋ ਰਿਹਾ : ਰਾਹੁਲ ਗਾਂਧੀ

SBI PO Results : ਮੁੱਖ ਨਤੀਜਿਆਂ ਦਾ ਹੋਇਆ ਐਲਾਨ, 1500 ਅਸਾਮੀਆਂ ਲਈ ਭਰਤੀ ਦਾ ਅਗਲਾ ਪੜਾਅ ਮਨੋਵਿਗਿਆਨਕ ਟੈਸਟ ਤੇ ਇੰਟਰਵਿਊ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK