TarnTaran Murder : ਤਰਨਤਾਰਨ 'ਚ ਨੌਜਵਾਨ ਵਾਲੀਬਾਲ ਖਿਡਾਰੀ ਦਾ ਕਤਲ, 11ਵੀਂ ਜਮਾਤ ਦਾ ਵਿਦਿਆਰਥੀ ਸੀ ਵਿਵੇਕਬੀਰ
TarnTaran volleyball Player Murder : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਦੇ ਇੱਕ ਵਾਲੀਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦੀ ਹੱਤਿਆ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਗਈ ਹੈ। ਮੌਕੇ 'ਤੇ ਪਹੁੰਚੀ ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੱਟਾ ਦੇ ਵਸਨੀਕ ਸ਼ਮਸ਼ੇਰ ਸਿੰਘ ਦਾ ਪੁੱਤਰ ਵਿਵੇਕਬੀਰ ਸਿੰਘ (16) ਦੀ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ਕਿ ਪਿੰਡ ਠੱਟਾ ਦੀ ਰਹਿਣ ਵਾਲਾ ਸੀ, ਦੀ ਉਸੇ ਪਿੰਡ ਦੇ ਇੱਕ ਨੌਜਵਾਨ ਨਾਲ ਲੜਾਈ ਹੋ ਗਈ ਸੀ। ਇਸ ਝਗੜੇ ਦੀ ਦੁਸ਼ਮਣੀ ਕਾਰਨ ਵਿਵੇਕਬੀਰ 'ਤੇ ਮੁਲਜ਼ਮ ਨੇ ਉਦੋਂ ਹਮਲਾ ਕੀਤਾ ਗਿਆ, ਜਦੋਂ ਉਹ ਕਿਸੇ ਕੰਮ ਲਈ ਸਰਹਾਲੀ ਦੀ ਅਨਾਜ ਮੰਡੀ ਗਿਆ ਸੀ।
ਵਾਲੀਬਾਲ ਦਾ ਖਿਡਾਰੀ ਸੀ ਨੌਜਵਾਨ ਵਿਵੇਕਬੀਰ ਸਿੰਘ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਵੇਕਬੀਰ ਸਿੰਘ ਵਾਲੀਬਾਲ ਖਿਡਾਰੀ ਸੀ। ਉਸਦਾ ਚਚੇਰਾ ਭਰਾ ਅਤੇ ਹੋਰ ਲੋਕ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਵਕੇਸ਼ ਅਤੇ ਥਾਣਾ ਸਰਹਾਲੀ ਦੇ ਮੁਖੀ ਬਰਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਡੀਐਸਪੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜੋ ਕਿ ਬੁੱਧਵਾਰ ਨੂੰ ਕੀਤਾ ਜਾਵੇਗਾ।
- PTC NEWS