NEET (UG) 2026 ਦੀ ਮੁੜ ਪ੍ਰੀਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 BNSS ਲਾਗੂ
NEET UG 2026 Re Exam : ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ. ਵੱਲੋਂ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਦੁਆਰਾ 21 ਜੂਨ 2026 ਨੂੰ ਕਰਵਾਈ ਜਾ ਰਹੀ NEET (UG)-2026 ਪ੍ਰੀਖਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹੇ ਦੇ ਸਾਰੇ 11 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ 21 ਜੂਨ 2026 ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਣ ਵਾਲੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਲਾਊਡ ਸਪੀਕਰਾਂ, ਧੁਨੀ ਪ੍ਰਸਾਰਣ ਯੰਤਰਾਂ ਅਤੇ ਹੋਰ ਸ਼ੋਰ ਪੈਦਾ ਕਰਨ ਵਾਲੇ ਸਾਧਨਾਂ ਦੀ ਵਰਤੋਂ ਵੀ ਮਨਾਹੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ (ਸ਼ਹਿਰ) ਅਤੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਨ੍ਹਾਂ 11 ਪ੍ਰੀਖਿਆ ਕੇਂਦਰਾਂ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ, ਉਨ੍ਹਾਂ ਵਿੱਚ:
ਜ਼ਿਲ੍ਹਾ ਪ੍ਰਸ਼ਾਸਨ ਨੇ ਉਮੀਦਵਾਰਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਜਾਰੀ ਹੁਕਮਾਂ ਦੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
- PTC NEWS