Mon, Sep 7, 2026
Whatsapp

Bathinda ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ; ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀ ਪਰਿਵਾਰ ਸਮੇਤ ਪਾਰਟੀ ’ਚ ਹੋਏ ਸ਼ਾਮਲ

ਮਿਲੀ ਜਾਣਕਾਰੀ ਮੁਤਾਬਿਕ ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਨ੍ਹਾਂ ਵਿਅਕਤੀਆਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

Reported by:  PTC News Desk  Edited by:  Aarti -- September 07th 2026 04:37 PM
Bathinda ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ; ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀ ਪਰਿਵਾਰ ਸਮੇਤ ਪਾਰਟੀ ’ਚ ਹੋਏ ਸ਼ਾਮਲ

Bathinda ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ; ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀ ਪਰਿਵਾਰ ਸਮੇਤ ਪਾਰਟੀ ’ਚ ਹੋਏ ਸ਼ਾਮਲ

Bathinda News : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਇਸੇ ਦੇ ਚੱਲਦੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਮਿਲੀ ਜਾਣਕਾਰੀ ਮੁਤਾਬਿਕ ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਨ੍ਹਾਂ ਵਿਅਕਤੀਆਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬਬਲੀ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। 

ਬਬਲੀ ਢਿੱਲੋਂ ਨੇ ਕਿਹਾ ਕਿ ਸਰਕਲ ਪ੍ਰਧਾਨ ਕਮਲਜੀਤ ਸਿੰਘ ਅਤੇ ਐਮਸੀ ਮੱਖਣ ਸਿੰਘ ਦੀ ਪ੍ਰੇਰਨਾ ਨਾਲ ਇਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਨ੍ਹਾਂ ਦੀ ਸ਼ਮੂਲੀਅਤ ਨਾਲ ਇਸ ਇਲਾਕੇ ਵਿੱਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ, ਜਿਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਕਾਫ਼ੀ ਲਾਭ ਹੋਵੇਗਾ।

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ, ਪਿਰਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਿਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਅਤੇ ਬਬਲੂ ਸਿੰਘ ਸਮੇਤ ਹੋਰ ਵਿਅਕਤੀ ਸ਼ਾਮਲ ਹਨ।

ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਰਜਿੰਦਰ ਸਿੰਘ ਰਾਜੂ ਮਾਨ, ਮਨਮੋਹਨ ਸਿੰਘ ਕੁੱਕੂ ਅਤੇ ਦਰਸ਼ਨ ਸਿੰਘ ਰੁਮਾਣਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕੀਤਾ। 

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK