Wed, Oct 14, 2026
Whatsapp

Drug Overdose Death : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, 17 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Ajnala News : ਪ੍ਰਭਜੋਤ ਸਿੰਘ ਦੇ ਪਿਤਾ ਮਹਿਲ ਸਿੰਘ ਭਾਵੁਕ ਹੁੰਦਿਆਂ ਕਿਹਾ, "ਅੱਜ ਮੇਰਾ ਪੁੱਤਰ ਦੁਨੀਆ ਤੋਂ ਚਲਾ ਗਿਆ ਹੈ, ਮੈਂ ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਕੱਲ੍ਹ ਨੂੰ ਕਿਸੇ ਹੋਰ ਮਾਂ-ਪਿਓ ਦਾ ਪੁੱਤਰ ਨਸ਼ੇ ਦੀ ਭੇਂਟ ਨਾ ਚੜ੍ਹੇ। ਇਸ ਲਈ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ।"

Reported by:  PTC News Desk  Edited by:  KRISHAN KUMAR SHARMA -- October 14th 2026 01:55 PM -- Updated: October 14th 2026 02:00 PM
Drug Overdose Death : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, 17 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Drug Overdose Death : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, 17 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Drug Overdose Death in Ajnala : ਪੰਜਾਬ ਵਿੱਚ ਨਸ਼ੇ ਦਾ ਕੋੜ  ਦਿਨੋਂ-ਦਿਨ ਘਰਾਂ ਦੇ ਘਰ ਉਜੜ ਰਿਹਾ ਹੈ। ਤਾਜ਼ਾ ਮਾਮਲਾ ਪਿੰਡ ਸੁਲਤਾਨ ਮਾਲ ਤੋਂ ਸਾਹਮਣੇ ਆਇਆ ਹੈ, ਜਿੱਥੇ 17 ਸਾਲਾ ਨੌਜਵਾਨ ਪ੍ਰਭਜੋਤ ਸਿੰਘ ਪੁੱਤਰ ਮਹਿਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਿਤਾ ਨੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖਿਲਾਫ਼ ਮੰਗੀ ਸਖਤ ਕਾਰਵਾਈ

ਪ੍ਰਭਜੋਤ ਸਿੰਘ ਦੀ ਬੇਵਕਤੀ ਮੌਤ ਤੋਂ ਬਾਅਦ ਉਸਦੇ ਪਿਤਾ ਮਹਿਲ ਸਿੰਘ ਦਾ ਦਰਦ ਛਲਕ ਪਿਆ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਅੱਜ ਮੇਰਾ ਪੁੱਤਰ ਦੁਨੀਆ ਤੋਂ ਚਲਾ ਗਿਆ ਹੈ, ਮੈਂ ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਕੱਲ੍ਹ ਨੂੰ ਕਿਸੇ ਹੋਰ ਮਾਂ-ਪਿਓ ਦਾ ਪੁੱਤਰ ਨਸ਼ੇ ਦੀ ਭੇਂਟ ਨਾ ਚੜ੍ਹੇ। ਇਸ ਲਈ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ।"

ਇਸ ਮੌਕੇ ਪ੍ਰਭਜੋਤ ਸਿੰਘ ਦੇ ਫੁੱਫੜ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੱਜ ਕੇ ਆਪਣੀ ਭੜਾਸ ਕੱਢੀ। ਉਨ੍ਹਾਂ ਸਪੱਸ਼ਟ ਤੌਰ 'ਤੇ ਦੋਸ਼ ਲਾਇਆ ਕਿ ਸੂਬੇ ਵਿੱਚ ਚੱਲ ਰਹੀ ਨਸ਼ੇ ਦੀ ਤਸਕਰੀ ਲਈ ਸਿੱਧੇ ਤੌਰ 'ਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਹੀ ਜ਼ਿੰਮੇਵਾਰ ਹੈ, ਜਿਨ੍ਹਾਂ ਦੀ ਕਥਿਤ ਢਿੱਲ ਕਾਰਨ ਤਸਕਰ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ।

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਯੂਨੀਅਨ ਦੇ ਆਗੂ ਮੌਕੇ 'ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਕਿਸਾਨ ਯੂਨੀਅਨ ਦੇ ਆਗੂਆਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ  ਐਲਾਨ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸਕਰਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK