Sangrur ’ਚ ਮੋਟਰਸਾਈਕਲ ਸਮੇਤ ਨਹਿਰ ’ਚ ਡਿੱਗਿਆ 17 ਸਾਲਾਂ ਨੌਜਵਾਨ, ਮੌਕੇ ’ਤੇ ਮੌਤ
Sangrur News : ਸੰਗਰੂਰ ਦੇ ਨਦਾਮਪੁਰ ਨੇੜੇ ਬੁੱਧਵਾਰ ਨੂੰ ਇੱਕ ਨੌਜਵਾਨ ਦੀ ਮੋਟਰਸਾਇਕਲ ਸਮੇਤ ਨਹਿਰ 'ਚ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਪਿੰਡ ਨਮਾਦਾ ਦੇ ਮੇਲੇ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਉਸ ਨਾਲ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਭਿੰਦਰ ਸਿੰਘ ਵਜੋਂ ਹੋਈ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਾਝਾੜ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਰੋਸ਼ਨ ਸਿੰਘ ਪੁੱਤਰ ਗੁਰਭਿੰਦਰ ਸਿੰਘ (17) ਵਾਸੀ ਪਿੰਡ ਬਖੋਪੀਰ ਅੱਜ ਆਪਣੇ ਦੋਸਤਾਂ ਨਾਲ ਪਿੰਡ ਨਮਾਦਾ ਤੋਂ ਮੇਲਾ ਦੇਖ ਕੇ ਵਾਪਸ ਪਰਤ ਰਿਹਾ ਸੀ ਕਿ ਇਸ ਦੌਰਾਨ ਪਿੰਡ ਨਦਾਮਪੁਰ ਨੇੜੇ ਪੁਰਾਣੇ ਪੁੱਲ ਤੋਂ ਨਵੇਂ ਪੁਲ ਜਾਂਦੇ ਸਮੇਂ ਬਾਈਪਾਸ ਵਾਲੀ ਸਾਈਡ ਨਹਿਰ ਦੀ ਪਟੜੀ ਤੋਂ ਜਦੋ ਰੋਸ਼ਨ ਸਿੰਘ ਮੋਟਰਸਾਈਕਲ ਨੂੰ ਪਿੱਛੇ ਕਰਨ ਲੱਗਾ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਉਹ ਮੋਟਰਸਾਇਲ ਸਣੇ ਨਹਿਰ ਵਿਚ ਜਾ ਡਿੱਗ ਗਿਆ।
ਘਟਨਾ ਬਾਰੇ ਪਤਾ ਲੱਗਣ 'ਤੇ ਲੋਕਾਂ ਨੇ ਬੜੀ ਮੁਸ਼ੱਕਤ ਮਗਰੋਂ ਉਸਨੂੰ ਪਾਣੀ 'ਚੋਂ ਬਾਹਰ ਕੱਢਿਆ ਪਰ ਉਸ ਸਮੇਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਵੱਲੋੰ ਪੁਲਿਸ ਕਾਰਵਾਈ ਨਹੀਂ ਕਰਵਾਈ ਗਈ ਹੈ।
ਇਹ ਵੀ ਪੜ੍ਹੋ : Sanitation Workers Strike Day 6 : ਨੰਗਲ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵਿੱਚ ਦਾਖਲ; ਸਰਕਾਰ ਦੇ ਇਸ ਫ਼ੈਸਲੇ ਖਿਲਾਫ ਰੋਸ
- PTC NEWS