Patiala ’ਚ 17 ਸਾਲਾਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਦੋਸਤਾਂ ’ਤੇ ਲਾਇਆ ਇਲਜ਼ਾਮ
Patiala Murder News : ਪਟਿਆਲਾ ’ਚ 17 ਸਾਲਾਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਵੀਰ ਸਿੰਘ ਉਰਫ ਵੀਰੂ ਵੱਜੋਂ ਪਛਾਣ ਹੋਈ ਹੈ, ਜੋ ਕਿ ਨਾਈ ਦਾ ਕੰਮ ਕਰਦਾ ਸੀ ਅਤੇ ਦਸਵੀਂ ਕਲਾਸ ਵਿੱਚ ਪੜ੍ਹਦਾ ਸੀ ਅਤੇ ਸੰਜੇ ਕਲੋਨੀ ਪਟਿਆਲਾ ਦਾ ਰਹਿਣ ਵਾਲਾ ਸੀ।
ਪਰਿਵਾਰਿਕ ਮੈਂਬਰਾਂ ਨੇ ਦੋਸਤਾਂ ’ਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਦੇ ਦੋਸਤ ਘਰ ਬੈਠੇ ਨੂੰ ਆਪਣੇ ਨਾਲ ਲੈ ਕੇ ਗਏ ਸੀ ਉਸ ਤੋਂ ਬਾਅਦ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ। ਕਤਲ ਹੋਣ ਮਗਰੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਬੱਚੇ ਦੀ ਲਾਸ਼ ਰਜਿੰਦਰਾ ਹਸਪਤਾਲ ’ਚ ਪਈ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਆਖੀ ਗਈ ਹੈ।
ਇਹ ਵੀ ਪੜ੍ਹੋ : Punjab Weather : ਸੰਘਣੀ ਧੁੰਦ ਨੇ ਜਕੜਿਆ ਪੰਜਾਬ, ਸੀਤ ਲਹਿਰ ਨੇ ਫੜਿਆ ਜ਼ੋਰ, 31 ਤਰੀਕ ਤੋਂ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
- PTC NEWS