Advertisment

ਪੁਲਿਸ ਨੇ ਜਾਲ ਵਿਛਾ ਕੇ 2 ਮੁਲਜ਼ਮ ਕੀਤੇ ਕਾਬੂ, ਗੈਂਗਸਟਰ ਬਣ ਇੰਟਰਨੈਸ਼ਨਲ ਨੰਬਰ ਤੋਂ ਮੰਗ ਰਹੇ ਸੀ ਫਿਰੌਤੀ

ਲੁਧਿਆਣਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਜਾਲ ਵਿਛਾ ਕੇ ਗਿੱਲ ਨੇੜੇ ਕੈਂਚ ਪੁਲਿਸ ਕੋਲੋਂ ਗ੍ਰਿਫਤਾਰ ਕੀਤਾ ਗਿਆ।

author-image
Aarti
Updated On
New Update
ਪੁਲਿਸ ਨੇ ਜਾਲ ਵਿਛਾ ਕੇ 2 ਮੁਲਜ਼ਮ ਕੀਤੇ ਕਾਬੂ, ਗੈਂਗਸਟਰ ਬਣ ਇੰਟਰਨੈਸ਼ਨਲ ਨੰਬਰ ਤੋਂ ਮੰਗ ਰਹੇ ਸੀ ਫਿਰੌਤੀ
Advertisment

ਨਵੀਨ ਸ਼ਰਮਾ (ਲੁਧਿਆਣਾ, 22 ਫਰਵਰੀ): ਪੰਜਾਬ ਭਰ ’ਚ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੇਕਰ ਕੋਈ ਵਿਅਕਤੀ ਫਿਰੌਤੀ ਨਹੀਂ ਦਿੰਦਾ ਹੈ ਤਾਂ ਉਸ ਕਤਲ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਇਨ੍ਹਾਂ ਮਾਮਲਿਆਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਹੁਣ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਲੁਧਿਆਣਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਜਾਲ ਵਿਛਾ ਕੇ ਗਿੱਲ ਨੇੜੇ ਕੈਂਚ ਪੁਲਿਸ ਕੋਲੋਂ ਗ੍ਰਿਫਤਾਰ ਕੀਤਾ ਗਿਆ। 

Advertisment

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੁਨੀਲ ਕੁਮਾਰ ਦੇ ਨਾਂ ਦੇ ਸ਼ਖ਼ਸ ਨੇ ਇਹ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਮੁਲਜ਼ਮ ਗੈਂਗਸਟਰ ਦਸ ਕੇ ਫਿਰੌਤੀ ਮੰਗ ਰਹੇ ਸਨ। ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ ਅਤੇ ਉਸਦੇ ਬੱਚਿਆਂ ਨੂੰ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ ਅਤੇ ਮੁਲਜ਼ਮ ਕਹਿ ਰਹੇ ਹੈ ਕਿ ਉਸ ਦੇ ਸਰੀਰ ਦੇ ਵਿੱਚ ਪਿੱਤਲ ਭਰ ਦੇਣਗੇ ਜਿਸ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਇਸਦੀ ਇਤਲਾਹ ਦਿੱਤੀ ਅਤੇ ਪੁਲਿਸ ਕਮਿਸ਼ਨਰ ਨੇ ਖੁਦ ਮੌਕੇ ’ਤੇ ਜਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਖੁਦ ਇਸ ਪੂਰੇ ਆਪ੍ਰੇਸ਼ਨ ਦੇ ਵਿੱਚ ਸ਼ਾਮਲ ਹੋ ਕੇ ਇਸ ਨੂੰ ਨੇਪਰੇ ਚਾੜ੍ਹਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 

ਪੀੜਤ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੂੰ ਇੰਟਰਨੈਸ਼ਨਲ ਨੰਬਰ ਤੋਂ ਫੋਨ ਕਰਕੇ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ ਅਤੇ ਲਗਾਤਾਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਤੋਂ ਬਾਅਦ ਉਸ ਨੇ ਪੁਲਿਸ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਖੁਦ ਉਸ ਨਾਲ ਗੱਲਬਾਤ ਕੀਤੀ ਅਤੇ ਪੂਰਾ ਜਾਲ ਵਿਛਾਇਆ ਗਿਆ ਕਿ ਤਾਂ ਜੋ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ। 

ਉਨ੍ਹਾਂ ਅੱਗੇ ਦੱਸਿਆ ਕਿ ਉਸ ਨੇ ਜਦੋ ਫਿਰੌਤੀ ਮੰਗਣ ਵਾਲਿਆਂ ਨੂੰ ਕਿਹਾ ਕਿ ਉਹ ਪੰਜ ਲੱਖ ਨਹੀਂ ਦੇ ਸਕਦਾ ਤਾਂ ਡੇਢ ਲੱਖ ਰੁਪਏ ਵਿਚ ਗੱਲ ਹੋਈ ਅੱਜ ਮੁਲਜ਼ਮਾਂ ਨੇ ਉਸ ਨੂੰ ਮੌਕੇ ’ਤੇ ਇੱਕ ਸੁਨਸਾਨ ਥਾਂ ’ਤੇ ਪੈਸੇ ਲੈ ਕੇ ਆਉਣ ਲਈ ਕਿਹਾ ਜਿਸ ਤੋਂ ਬਾਅਦ ਜਦੋਂ ਉਸ ਨੇ ਆ ਕੇ ਪੈਸੇ ਰੱਖੇ ਤਾਂ ਦੋ ਮੁਲਜ਼ਮ ਉਹ ਡੇਢ ਲੱਖ ਰੁਪਏ ਲੈ ਕੇ ਚਲੇ ਗਏ ਜਿਸ ਦਾ ਪੁਲਿਸ ਨੇ ਪਿੱਛਾ ਕੀਤਾ ਅਤੇ ਦੋਹਾਂ ਨੂੰ ਪੈਸਿਆਂ ਸਮੇਤ ਕਾਬੂ ਕਰ ਲਿਆ। ਪੀੜਤ ਨੇ ਲੁਧਿਆਣਾ ਪੁਲਿਸ ਦਾ ਧੰਨਵਾਦ ਕੀਤਾ ਹੈ। 

ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਦੱਸਿਆ ਕਿ ਲੋਕਾਂ ਦੇ ਅੰਦਰ ਫਿਰੌਤੀ ਮੰਗਣ ਵਾਲੇ ਡਰ ਪੈਦਾ ਕਰਦੇ ਹਨ ਪਰ ਉਹ ਲੋਕਾਂ ਨੂੰ ਸੁਰੱਖਿਆ ਦੇ ਲਈ ਹਰ ਸਮੇਂ ਹਾਜਰ ਹਨ। ਇਸੇ ਦੇ ਚੱਲਦੇ ਉਨ੍ਹਾਂ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਡੇਢ ਲੱਖ ਰੁਪਏ ਦੇ ਕਰੀਬ ਦੀ ਰਕਮ ਅਤੇ ਇੱਕ ਨਕਲੀ ਪਿਸਤੌਲ ਨੂੰ ਵੀ ਬਰਾਮਦ ਕੀਤਾ ਗਿਆ ਹੈ। ਫਿਲਹਾਲ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ਦੇ ਮੇਅਰ ਦੀ ਚੋਣ ਅੱਜ, ਸਥਾਈ ਕਮੇਟੀ ਲਈ ਵੀ ਹੋਵੇਗੀ ਵੋਟਿੰਗ

- PTC NEWS
latest-news punjab-police ludhiana
Advertisment

Stay updated with the latest news headlines.

Follow us:
Advertisment