Gangster Arsh Dalla: ਇਸ ਖੁੰਖਾਰ ਗੈਂਗਸਟਰ ਦੇ ਸਾਥੀ ਅਸਲੇ ਸਮੇਤ ਪੁਲਿਸ ਅੜਿੱਕੇ, ਖਰੜ ‘ਚ ਦੇਣਾ ਵਾਲੇ ਸੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ
Gangster Arsh Dalla: ਮੁਹਾਲੀ ਜਿਲ੍ਹੇ ਦੇ ਖਰੜ ਸਥਿਤ ਖਾਨਪੁਰ ਦੇ ਕੋਲ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਕਾਬੂ ਕਰਨ ’ਚ ਵੱਡੀ ਸਫਤਲਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਨਾਜਾਇਜ਼ ਅਸਲੇ ਦੇ ਨਾਲ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਦੋਨੋਂ ਪੰਜਾਬ ਪੁਲਿਸ ਦੇ ਵਾਟੇਂਡ ਹਨ ਅਤੇ ਵਿਦੇਸ਼ ਚ ਬੈਠੇ ਗੈਂਗਸਟਰ ਅਰਸ਼ ਡੱਲੇ ਦੇ ਲਈ ਕੰਮ ਕਰਦੇ ਹਨ। ਇਨ੍ਹਾਂ ਹੀ ਨਹੀਂ ਦੋਹਾਂ ਨੇ ਖਰੜ ‘ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਦੋਹਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਦੀਪਾ ਅਤੇ ਸੌਰਭ ਕੁਮਾਰ ਵਜੋਂ ਹੋਈ ਹੈ। ਮਨਦੀਪ ਕੁਮਾਰ ਮੋਗਾ ਦਾ ਅਤੇ ਸੌਰਵ ਕੁਮਾਰ ਲੁਧਿਆਣਾ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਪਿਸਤੌਲ, 32 ਬੋਰ ਦੀ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੜ ਕਿਉਂ ਪਹੁੰਚੇ ਸੀ।
ਮੀਡੀਆ ਰਿਪੋਰਟਾਂ ਤੋਂ ਹਾਸਿਲ ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਗੈਂਗਸਟਰਾਂ ’ਤੇ ਪਹਿਲਾਂ ਹੀ ਪੁਲਿਸ ਵੱਲੋਂ ਨਜ਼ਰ ਰੱਖੀ ਹੋਈ ਸੀ। ਸੋਮਵਾਰ ਰਾਤ ਪੁਲਿਸ ਨੂੰ ਦੋਵੇਂ ਮੁਲਜ਼ਮਾਂ ਦੇ ਪਿੰਡ ਖਾਨਪੁਰ ਦੇ ਕੈਪਟਨ ਚੌਕ ਨੇੜੇ ਘੁੰਮਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਜਾ ਕੇ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ।
ਇਸ ਤੋਂ ਇਲਾਵਾ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਅਤੇ ਮੋਗਾ ਵਿੱਚ ਕਈ ਕੇਸ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚ ਭਗੌੜੇ ਚੱਲ ਰਹੇ ਹਨ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਰਿਪੋਰਟਰ ਦਲਜੀਤ ਸਿੰਘ ਦੇ ਸਹਿਯੋਗ ਨਾਲ
ਇਹ ਵੀ ਪੜ੍ਹੋ: Punjab News: ਬੀ.ਐੱਸ.ਐੱਫ਼ ਨੇ ਤਰਨਤਾਰਨ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਕੀਤਾ ਢੇਰੀ
- PTC NEWS