Gurdaspur ’ਚ 2 ਪੁਲਿਸ ਮੁਲਾਜ਼ਮਾਂ ਦੀ ਮੌਤ; ਦੋਰਾਂਗਲਾ ਥਾਣੇ ਅਧੀਨ ਪੁਲਿਸ ਚੈੱਕ ਪੋਸਟ ’ਤੇ ਮਿਲੀਆਂ ਮ੍ਰਿਤਕ ਦੇਹਾਂ
Gurdaspur News : ਗੁਰਦਾਸਪੁਰ ਦੇ ਦੋਰਾਂਗਲਾ ਥਾਣੇ ਅਧੀਨ ਪੁਲਿਸ ਚੈੱਕ ਪੋਸਟ ’ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੋ ਪੁਲਿਸ ਮੁਲਾਜ਼ਮਾਂ ਦੀ ਮ੍ਰਿਤਕ ਦੇਹਾਂ ਬਰਾਮਦ ਹੋਈਆਂ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕਾਂ ਦੇਹਾਂ ਦੀ ASI ਗੁਰਨਾਮ ਸਿੰਘ ਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਪਛਾਣ ਹੋਈ ਹੈ।
ਦੱਸ ਦਈਏ ਕਿ ਦੋਹਾਂ ਦੀ ਗੋਲੀ ਵੱਜਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਥਾਂ-ਥਾਂ ਨਾਕੇਬੰਦੀ ਕੀਤੀ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।
ਘਟਨਾ ਮਗਰੋਂ ਮੌਕੇ ’ਤੇ ਪੁਲਿਸ ਅਧਿਕਾਰੀਆਂ ਦੀ ਟੀਮ ਪਹੁੰਚ ਚੁੱਕੀ ਹੈ। ਫਿਲਹਾਲ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕੀ ਕਾਰਨ ਰਿਹਾ ਕਿ ਉਹ ਘਟਨਾ ਵਾਪਰੀ ਹੈ। ਪੁਲਿਸ ਦੇ ਆਲਾ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਐਸਪੀ ਡੀਕੇ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੁਲਿਸ ਮੁਲਾਜ਼ਮਾਂ ਦੀ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Canada ਸਰਕਾਰ ’ਚ ਮੋਗਾ ਦੇ ਦੋ ਨੌਜਵਾਨ ਬਣੇ ਸੰਸਦ ਮੈਂਬਰ; ਜ਼ਿਲ੍ਹੇ ’ਚ ਜਸ਼ਨ ਦਾ ਮਾਹੌਲ
- PTC NEWS