adv-img
ਮੁੱਖ ਖਬਰਾਂ

ਮਕਬੂਲਪੁਰਾ ਤੋਂ ਹੈਂਡ ਗ੍ਰਨੇਡ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ, ਪਰਿਵਾਰ ਪੁਲਿਸ 'ਤੇ ਭੜਕਿਆ

By Ravinder Singh -- November 17th 2022 12:39 PM -- Updated: November 17th 2022 07:34 PM
ਮਕਬੂਲਪੁਰਾ ਤੋਂ ਹੈਂਡ ਗ੍ਰਨੇਡ ਸਣੇ 2 ਅੱਤਵਾਦੀ ਗ੍ਰਿਫ਼ਤਾਰ, ਪਰਿਵਾਰ ਪੁਲਿਸ 'ਤੇ ਭੜਕਿਆ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਸਥਾਨਕ ਪੁਲਸ ਨੇ 3 ਹੈਂਡ ਗ੍ਰਨੇਡਾਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਨਸ਼ਾ ਤਸਕਰ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੇ ਸਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ। ਇਸ ਦੇ ਉਲਟ ਫੜੇ ਗਏ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਉਤੇ ਇਸ ਮਾਮਲੇ ਵਿਚ ਝੂਠਾ ਫਸਾਉਣ ਦੇ ਦੋਸ਼ ਲਗਾਏ।


ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਤੇ ਅੰਗਰੇਜ ਸਿੰਘ ਕਾਰ 'ਚ ਸਵਾਰ ਹੋ ਕੇ ਪਠਾਨਕੋਟ ਵੱਲ ਜਾ ਰਹੇ ਸਨ। ਅੰਮ੍ਰਿਤਸਰ ਦੇ ਮਕਬੂਲਪੁਰਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਵਿਸ਼ੇਸ਼ ਨਾਕਾ ਲਗਾ ਕੇ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਹਾਸਿਲ ਕੀਤੀ।


ਫਿਲਹਾਲ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਵਾਂ ਕੋਲੋਂ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ ਇੱਕ ਲੱਖ ਰੁਪਏ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਦੋਸ਼ੀ ਪਾਕਿਸਤਾਨ ਤੋਂ ਮਿਲੇ ਟਿਕਾਣੇ ਤੋਂ ਗ੍ਰਨੇਡ ਚੁੱਕ ਕੇ ਅੱਗੇ ਪਹੁੰਚਾਉਣ ਦੀ ਤਿਆਰੀ ਕਰ ਰਹੇ ਸਨ। ਉੱਚ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਹੀ ਵਧੇਰੇ ਜਾਣਕਾਰੀ ਸਾਹਮਣੇ ਆਵੇਗੀ।

ਇਹ ਵੀ ਪੜ੍ਹੋ : ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

ਫੜੇ ਗਏ ਮੁਲਜ਼ਮ ਅੰਗਰੇਜ਼ ਸਿੰਘ ਦੀ ਪਤਨੀ ਤੇ ਮਾਤਾ ਨੇ ਪੁਲਿਸ ਉਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਦੱਸਿਆ ਕਿ ਅੰਗਰੇਜ਼ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਬਿਮਾਰ ਸੀ ਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ। ਸੁੱਖ ਲਾਉਣ ਲਈ ਪ੍ਰਕਾਸ਼ ਸਿੰਘ ਦੇ ਨਾਲ ਸ੍ਰੀ ਦਰਬਾਰ ਸਾਹਿਬ ਆਇਆ ਸੀ। ਜਿਥੇ ਉਸ ਦੇ ਪਤੀ ਨੂੰ ਪੁਲਿਸ ਨੇ ਚੁੱਕ ਲਿਆ ਹੈ।

- PTC NEWS

adv-img
  • Share