Sun, Jun 21, 2026
Whatsapp

ਮਲੇਸ਼ੀਆ ਤੋਂ ਡਿਪੋਰਟ ਕੀਤੇ 2 ਅੱਤਵਾਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ, ਰੇਲਵੇ ਟ੍ਰੈਕ ਬਲਾਸਟ ਸਾਜ਼ਿਸ਼ ’ਚ ਸਨ ਸ਼ਾਮਲ

Punjab News: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲੀਸ ਦੇ ਸਹਿਯੋਗ ਨਾਲ ਖੁਫ਼ੀਆ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ।

Reported by:  PTC News Desk  Edited by:  Amritpal Singh -- June 19th 2026 12:47 PM
ਮਲੇਸ਼ੀਆ ਤੋਂ ਡਿਪੋਰਟ ਕੀਤੇ 2 ਅੱਤਵਾਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ, ਰੇਲਵੇ ਟ੍ਰੈਕ ਬਲਾਸਟ ਸਾਜ਼ਿਸ਼ ’ਚ ਸਨ ਸ਼ਾਮਲ

ਮਲੇਸ਼ੀਆ ਤੋਂ ਡਿਪੋਰਟ ਕੀਤੇ 2 ਅੱਤਵਾਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ, ਰੇਲਵੇ ਟ੍ਰੈਕ ਬਲਾਸਟ ਸਾਜ਼ਿਸ਼ ’ਚ ਸਨ ਸ਼ਾਮਲ

Punjab News: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲੀਸ ਦੇ ਸਹਿਯੋਗ ਨਾਲ ਖੁਫ਼ੀਆ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮੁਲਜ਼ਮਾਂ ਨੂੰ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਗਿਆ ਹੈ।

ਪੰਜਾਬ ਪੁਲੀਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਅੰਬਾਲਾ ਅਤੇ ਮਨਜੀਤ ਸਿੰਘ ਵਾਸੀ ਪਟਿਆਲਾ, ਦੋਵੇਂ ਮਲੇਸ਼ੀਆ ਵਿੱਚ ਬੈਠੇ KZF ਸਮਰਥਿਤ ਅੱਤਵਾਦੀ ਮਾਡਿਊਲ ਦੇ ਅਹਿਮ ਕੜੀ ਸਨ, ਜੋ ਪੰਜਾਬ ਵਿੱਚ ਡੈਡੀਕੇਟਿਡ ਫ੍ਰੇਟ ਕੋਰੀਡੋਰ (DFC) ਸਮੇਤ ਮਹੱਤਵਪੂਰਨ ਰੇਲਵੇ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।


ਇਸ ਤੋਂ ਪਹਿਲਾਂ ਪੰਜਾਬ ਪੁਲੀਸ ਵੱਲੋਂ 23 ਜਨਵਰੀ 2026 ਨੂੰ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇੜੇ ਰੇਲਵੇ ਫਰੇਟ ਕੋਰੀਡੋਰ ਲਾਈਨ 'ਤੇ ਹੋਏ ਆਈ.ਈ.ਡੀ. (IED) ਧਮਾਕੇ ਅਤੇ 27 ਅਪਰੈਲ 2026 ਨੂੰ ਸ਼ੰਭੂ ਜ਼ਿਲ੍ਹਾ ਪਟਿਆਲਾ ਨੇੜੇ ਇਸੇ ਕੋਰੀਡੋਰ 'ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਅਤਿਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਸੀ।

ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਸੀ, ਜਿਸ ਵਿੱਚ RPG ਲਾਂਚਰ, IED, RDX, ਹੈਂਡ ਗ੍ਰਨੇਡ ਸਮੇਤ ਆਧੁਨਿਕ ਪਿਸਤੌਲਾਂ ਸ਼ਾਮਲ ਹਨ।

ਅਗਲੇਰੀ ਜਾਂਚ ਦੌਰਾਨ ਇਸ ਅੰਤਰਰਾਸ਼ਟਰੀ ਸਾਜ਼ਿਸ਼ ਵਿੱਚ ਮਲੇਸ਼ੀਆ ਵਿੱਚ ਬੈਠੇ KZF ਹੈਂਡਲਰਾਂ ਅਤੇ ਵਿੱਤੀ ਸਹਿਯੋਗੀਆਂ ਦੀ ਭੂਮਿਕਾ ਸਾਹਮਣੇ ਆਈ ਹੈ। ਡਿਪੋਰਟ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਭੂਮਿਕਾ ਵਿਦੇਸ਼ੀ ਬੈਂਕ ਖਾਤਿਆਂ ਰਾਹੀਂ KZF ਆਪਰੇਟਿਵਜ਼ ਤੱਕ ਅਤਿਵਾਦੀ ਫੰਡ ਪਹੁੰਚਾਉਣ, ਪੰਜਾਬ ਵਿੱਚ ਅੱਤਵਾਦੀ ਹਮਲਿਆਂ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਅਤੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਪਾਈ ਗਈ ਹੈ।

ਦੋਵਾਂ ਮੁਲਜ਼ਮਾਂ ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਬਾਕੀ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK