Tue, Oct 20, 2026
Whatsapp

ਮੋਗਾ ਦੇ ਕੋਟ ਈਸੇ ਖਾਂ ਦੇ ਨੇੜੇ 2 ਗੱਡੀਆਂ ਦੀ ਭਿਆਨਕ ਟੱਕਰ, 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਫਿਲਹਾਲ ਮ੍ਰਿਤਕਾਂ ਦੀ ਪਛਾਣ ਹੋਣੀ ਬਾਕੀ

Reported by:  PTC News Desk  Edited by:  Jaswinder Kaur -- October 20th 2026 04:57 PM
ਮੋਗਾ ਦੇ ਕੋਟ ਈਸੇ ਖਾਂ ਦੇ ਨੇੜੇ 2 ਗੱਡੀਆਂ ਦੀ ਭਿਆਨਕ ਟੱਕਰ, 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਮੋਗਾ ਦੇ ਕੋਟ ਈਸੇ ਖਾਂ ਦੇ ਨੇੜੇ 2 ਗੱਡੀਆਂ ਦੀ ਭਿਆਨਕ ਟੱਕਰ, 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Terrible road accident near Moga :  ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਨੇੜੇ ਪਿੰਡ ਗਗੜਾ ਕੋਲ ਅੱਜ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਅੱਜ ਦੁਪਹਿਰ ਕਰੀਬ ਸਾਢੇ 12 ਵਜੇ 2 ਗੱਡੀਆਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਮੁੱਖ ਮੁਨਸ਼ੀ ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਗਗੜਾ ਨੇੜੇ ਇੱਕ ਐਕਸਯੂਵੀ (SUV) ਅਤੇ ਕੀਆ ਕੰਪਨੀ ਦੀ ਗੱਡੀ ਦੀ ਡਰਾਈਵਰ ਸਾਈਡ ਤੋਂ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਗੱਡੀਆਂ ਦੇ ਪਰਖੱਚੇ ਉਡ ਗਏ। 

ਇਹ ਵੀ ਪੜ੍ਹੋ : 

https://www.ptcnews.tv/news-in-punjabi/justice-will-be-delivered-within-2-to-3-months-amit-shah-assures-the-family-of-the-deceased-gulzar-singh-4430770

ਮੁੱਢਲੀ ਜਾਣਕਾਰੀ ਅਨੁਸਾਰ ਕੀਆ ਗੱਡੀ ਵਿੱਚ ਸਵਾਰ ਵਿਅਕਤੀ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਗੱਡੀ ਵਿੱਚ ਸਵਾਰ ਇੱਕ ਔਰਤ ਅਤੇ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੂਜੀ ਐਕਸਯੂਵੀ ਗੱਡੀ ਬਟਾਲਾ, ਜ਼ਿਲ੍ਹਾ ਦੇ ਗੁਰਦਾਸਪੁਰ ਦੀ ਦੱਸੀ ਜਾ ਰਹੀ ਹੈ।

ਹਾਦਸੇ ਤੋਂ ਬਾਅਦ ਪੁਲਿਸ ਨੇ ਕਾਫ਼ੀ ਮੁਸ਼ੱਕਤ ਨਾਲ ਮ੍ਰਿਤਕਾਂ ਦੀਆਂ ਦੇਹਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਅਤੇ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਮੋਗਾ ਵਿਖੇ ਭੇਜਿਆ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਹੋਣੀ ਬਾਕੀ ਹੈ। ਹਾਦਸੇ ਦੇ ਕਾਰਨਾਂ ਅਤੇ ਹੋਰ ਵੇਰਵਿਆਂ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਕਿਵੇਂ ਵਾਪਰਿਆ ਅਤੇ ਇਸ ਲਈ ਕਿਹੜੇ ਕਾਰਨ ਜ਼ਿੰਮੇਵਾਰ ਸਨ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK