Covid 19 Cases In Punjab : ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ; 2 ਔਰਤਾਂ ਪਾਈਆਂ ਗਈਆਂ ਕੋਰੋਨਾ ਪਾਜ਼ੀਟਿਵ
Covid 19 Cases In Punjab :ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਇੱਕ ਵਾਰ ਫਿਰ ਸਰਕਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਇੱਕ ਨਵੀਂ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਖਾਸ ਕਰਕੇ ਬਜ਼ੁਰਗਾਂ, ਬੱਚਿਆਂ, ਗਰਭਵਤੀ ਔਰਤਾਂ ਅਤੇ ਸਿਹਤ ਕਰਮਚਾਰੀਆਂ ਨੂੰ ਭੀੜ ਤੋਂ ਬਚਣ ਅਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਦੋ ਔਰਤਾਂ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ ਹਨ। ਜਿਸ ਤੋਂ ਬਾਅਦ ਦੋਹਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਆਈਸੋਲੇਟ ਕੀਤਾ ਗਿਆ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਪੁਸ਼ਟੀ ਕੀਤੀ ਗਈ ਹੈ।
ਖੈਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਲਾਹ ਵਿੱਚ ਕਿਹਾ ਗਿਆ ਹੈ ਕਿ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਇਨਫੈਕਸ਼ਨ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਲੋਕਾਂ ਨੂੰ ਨਿੱਜੀ ਸਫਾਈ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।
ਦੂਜੇ ਪਾਸੇ ਜੇਕਰ ਕਿਸੇ ਨੂੰ ਖੰਘ ਜਾਂ ਬੁਖਾਰ ਵਰਗੀਆਂ ਸ਼ਿਕਾਇਤਾਂ ਹਨ, ਤਾਂ ਉਸਨੂੰ ਆਈਸੋਲੇਸ਼ਨ ਵਿੱਚ ਰਹਿਣਾ ਚਾਹੀਦਾ ਹੈ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਦੂਜਿਆਂ ਦੇ ਸੰਪਰਕ ਤੋਂ ਬਚਣਾ ਚਾਹੀਦਾ ਹੈ।
- PTC NEWS