Mon, Nov 23, 2026
Whatsapp

Machhiwara Sahib 'ਚ 3 ਦਿਨਾਂ ਵਿਚ 2 ਨੌਜਵਾਨਾਂ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ, ਮੁੱਖ ਮੰਤਰੀ ਦੀ ਫੇਰੀ ਦੌਰਾਨ ਵੀ ਵਿਕਿਆ ਨਸ਼ਾ

ਅਕਾਲੀ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਚੁੱਕੇ ਸਵਾਲ

Reported by:  PTC News Desk  Edited by:  Jaswinder Kaur -- November 23rd 2026 07:31 PM
Machhiwara Sahib 'ਚ 3 ਦਿਨਾਂ ਵਿਚ 2 ਨੌਜਵਾਨਾਂ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ, ਮੁੱਖ ਮੰਤਰੀ ਦੀ ਫੇਰੀ ਦੌਰਾਨ ਵੀ ਵਿਕਿਆ ਨਸ਼ਾ

Machhiwara Sahib 'ਚ 3 ਦਿਨਾਂ ਵਿਚ 2 ਨੌਜਵਾਨਾਂ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ, ਮੁੱਖ ਮੰਤਰੀ ਦੀ ਫੇਰੀ ਦੌਰਾਨ ਵੀ ਵਿਕਿਆ ਨਸ਼ਾ

2 youths die of drug overdose in Machhiwara Sahib :  ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿਚ ਬੇਖੌਫ਼ ਹੋਏ ਨਸ਼ਾ ਤਸਕਰ ਆਏ ਦਿਨ ਨੌਜਵਾਨਾਂ ਨੂੰ ਮੌਤ ਦਾ ਸਮਾਨ ਵੰਡ ਰਹੇ ਹਨ। ਪਿਛਲੇ 3 ਦਿਨਾਂ ਵਿਚ 2 ਨੌਜਵਾਨਾਂ ਦੀ ਮੌਤ ਹੋਣ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੋ ਦਿਨ ਪਹਿਲਾਂ ਹੀ ਇੰਦਰਾ ਕਾਲੋਨੀ ਦੇ ਵਾਸੀ ਦੁਬਈ ਤੋਂ ਪਰਤੇ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਅਤੇ ਪੁਲੀਸ ਨੇ ਇਸ ਸਬੰਧੀ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। 

ਅਜੇ ਇਸ ਨੌਜਵਾਨ ਦੀ ਮੌਤ ਦੀ ਖ਼ਬਰ ਦੀ ਸਾਹਮਣੇ ਆਈ ਹੀ ਸੀ ਕਿ ਰਾਤ ਨੂੰ ਇੱਕ ਹੋਰ ਨੌਜਵਾਨ ਦੇ ਨਸ਼ੇ ਦੀ ਓਵਰਡੋਜ਼ ਕਾਰਨ ਮਾਰੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ-ਨੂਰਪੁਰ ਰੋਡ ’ਤੇ ਇੱਕ ਕੱਚੇ ਰਸਤੇ ਉੱਪਰ ਲੋਕਾਂ ਨੇ ਇੱਕ ਨੌਜਵਾਨ ਨੂੰ ਬੇਸੁਧ ਹਾਲਤ ਵਿਚ ਪਿਆ ਦੇਖਿਆ ਜਿਸ ਸਬੰਧੀ ਪੁਲੀਸ ਨੂੰ ਜਦੋਂ ਸੂਚਿਤ ਕੀਤਾ ਗਿਆ ਤਾਂ ਸਹਾਇਕ ਥਾਣੇਦਾਰ ਪਰਮੋਦ ਸਿੰਘ ਮੌਕੇ 'ਤੇ ਪਹੁੰਚੇ। 

ਪੱਤਰਕਾਰਾਂ ਵਲੋਂ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਗਿਆ ਤਾਂ ਇਸ ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਜੋ ਕਿ ਮਾਛੀਵਾੜਾ ਦਾ ਰਹਿਣ ਵਾਲਾ ਸੀ। ਨੌਜਵਾਨ ਭੁਪਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਕੋਲ ਹੀ ਨਸ਼ੇ ਵਾਲਾ ਟੀਕਾ ਵੀ ਪਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਤਾਂ ਉਹ ਮੌਕੇ ’ਤੇ ਪੁੱਜੇ ਜਿਨ੍ਹਾਂ ਵਲੋਂ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ  ਉਕਤ ਨੌਜਵਾਨ ਨੂੰ ਮ੍ਰਿ੍ਰਤਕ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਮੁਖੀ ਚਰਨਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਭੁਪਿੰਦਰ ਸਿੰਘ ਦੀ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। 

ਮ੍ਰਿਤਕ ਭੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਉਸ ਨੂੰ ਨਸ਼ਾ ਦੇਣ ਵਾਲੇ ਵਿਅਕਤੀ ਕੁਲਵਿੰਦਰ ਸਿੰਘ ਵਾਸੀ ਮਾਛੀਵਾੜਾ ਖਿਲਾਫ਼ ਮਾਮਲਾ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੈਰਾਨੀਜਨਕ ਗੱਲ ਤਾਂ ਇਹ ਹੈ ਕਿ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਛੀਵਾੜਾ ਇਲਾਕੇ ਵਿਚ ਫੇਰੀ ਸੀ ਜਿਸ ਕਾਰਨ ਪਿਛਲੇ 3 ਦਿਨਾਂ ਤੋਂ ਇਲਾਕੇ ਵਿਚ ਪੁਲੀਸ ਦੀ ਗਸ਼ਤ ਅਤੇ ਚੱਪੇ-ਚੱਪੇ ’ਤੇ ਤਾਇਨਾਤੀ ਸੀ ਪਰ ਨਸ਼ਾ ਤਸਕਰ ਇਸ ਤਰ੍ਹਾਂ ਬੇਖੌਫ਼ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਨਾ ਤਾਂ ਪੁਲੀਸ ਦਾ ਕੋਈ ਖੌਫ਼ ਹੈ ਅਤੇ ਨਾ ਹੀ ਸਜ਼ਾ ਦਾ ਡਰ, ਜਿਸ ਕਾਰਨ ਉਹ ਇਲਾਕੇ ਵਿਚ ਮੌਤ ਸ਼ਰੇਆਮ ਵੰਡਦੇ ਜਾ ਰਹੇ ਹਨ। ਇਨ੍ਹਾਂ 3 ਦਿਨਾਂ ਵਿਚ ਦੋ ਨੌਜਵਾਨਾਂ ਦੀਆਂ ਮੌਤਾਂ ਹੋਣ ਕਾਰਨ ਮਾਛੀਵਾੜਾ ਇਲਾਕੇ ਦੇ ਲੋਕ ਚਿੰਤਤ ਹਨ ਕਿ ਇਹ ਨਸ਼ਾ ਕਦੋਂ ਰੁਕੇਗਾ ਅਤੇ ਕਦੋਂ ਪੰਜਾਬ ਦੀ ਜਵਾਨੀ ਤਬਾਹੀ ਤੋਂ ਬਚੇਗੀ। ਧਿਆਨ ਦੇਣ ਯੋਗ ਹੈ ਕਿ ਮਾਛੀਵਾੜਾ ਪੁਲੀਸ ਵਲੋਂ ਇਸ ਸਾਲ 2026 ਵਿਚ ਨਸ਼ਾ ਵੇਚਣ ਅਤੇ ਨਸ਼ਾ ਕਰਨ  ਵਾਲਿਆਂ ਖਿਲਾਫ਼ ਸੈਂਕੜੇ ਪਰਚੇ ਦਰਜ ਕੀਤੇ ਗਏ ਅਤੇ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਪਰ ਇਸ ਦੇ ਬਾਵਜ਼ੂਦ ਵੀ ਨਸ਼ਿਆਂ ਦਾ ਨਾ ਰੁਕਣਾ ਇੱਕ ਵੱਡਾ ਸਵਾਲ ਖੜ੍ਹਾ ਕਰਦਾ ਹੈ।

ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਦਿਨ ਮੁੱਖ ਮੰਤਰੀ ਭਗਵੰਤ ਮਾਨ ਮਾਛੀਵਾੜਾ ਵਿਖੇ ਪਹੁੰਚੇ ਹੋਏ ਸਨ , ਉਨ੍ਹਾਂ ਵਲੋਂ ਵੱਡਾ ਸਮਾਗਮ ਕਰਕੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀਆਂ ਪ੍ਰਾਪਤੀਆਂ ਗਿਣਵਾਈਆਂ ਜਾ ਰਹੀਆਂ ਸਨ। ਉਸੇ ਦਿਨ ਇਲਾਕੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਦੇ ਦੌਰੇ ਮੌਕੇ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਸੀ ਤਾਂ ਉਸੇ ਦਿਨ ਨੌਜਵਾਨਾਂ ਤੱਕ ਨਸ਼ਾ ਕਿਵੇਂ ਪਹੁੰਚ ਰਿਹਾ ਸੀ? ਉਨ੍ਹਾਂ ਕਿਹਾ ਕਿ ਸਾਹਮਣੇ ਆਈਆਂ ਤਸਵੀਰਾਂ ਬੇਹੱਦ ਦੁਖਦਾਈ ਹਨ, ਜਿੱਥੇ ਇੱਕ ਪਾਸੇ ਨੌਜਵਾਨ ਦੀ ਲਾਸ਼ ਪਈ ਹੈ ਅਤੇ ਦੂਜੇ ਪਾਸੇ ਉਸਦੀ ਮੌਤ ਨਾਲ ਸਬੰਧਤ ਸਰਿੰਜ ਪਈ ਦਿਖਾਈ ਦਿੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2 ਨੌਜਵਾਨ ਇਕੱਠੇ ਨਸ਼ਾ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। 

ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਸਮਾਗਮ ਕਰਕੇ ਲੱਖਾਂ-ਕਰੋੜਾਂ ਰੁਪਏ ਖਰਚਣ ਅਤੇ ਇਸ਼ਤਿਹਾਰਬਾਜ਼ੀ ਕਰਨ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਜ਼ਮੀਨੀ ਪੱਧਰ ’ਤੇ ਨਸ਼ਾ ਖ਼ਤਮ ਕਰਨ ਲਈ ਕੋਈ ਠੋਸ ਕਦਮ ਨਜ਼ਰ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮਾਵਾਂ ਆਪਣੇ ਪੁੱਤਰਾਂ ਦੀ ਉਡੀਕ ਕਰ ਰਹੀਆਂ ਹਨ ਅਤੇ ਭੈਣਾਂ ਆਪਣੇ ਵੀਰਾਂ ਦੇ ਘਰ ਪਰਤਣ ਦੀ ਆਸ ਲਗਾਈ ਬੈਠੀਆਂ ਹਨ, ਪਰ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ।

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਸੱਤਾ ਵਿੱਚ ਆਈ ਸੀ, ਪਰ ਅੱਜ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ। ਸਰਕਾਰ ਵੱਲੋਂ ਸਿਰਫ਼ ਇਸ਼ਤਿਹਾਰਾਂ ਅਤੇ ਦਿਖਾਵੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਦਕਿ ਨਸ਼ੇ ਦੇ ਅਸਲ ਕਾਰੋਬਾਰ ਨੂੰ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋ ਰਹੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK