Sirhind News : ਸਰਹਿੰਦ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਅਣਪਛਾਤੇ ਵਾਹਨ ਦੀ ਫੇਟ ਨਾਲ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
Bike Accident in Sirhind : ਸਰਹਿੰਦ ਨੈਸ਼ਨਲ ਹਾਈਵੇ 'ਤੇ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ (2 Killed in Road Accident) ਹੋ ਗਈ ਹੈ। ਨੌਜਵਾਨ ਮੋਟਰਸਾਈਕਲ 'ਤੇ ਜਾ ਰਹੇ ਸਨ, ਜਿਨ੍ਹਾਂ ਨੂੰ ਕਿਸੇ ਨੂੰ ਅਣਪਛਾਤੇ ਵਾਹਨ ਵੱਲੋਂ ਜੋਰਦਾਰ ਟੱਕਰ ਮਾਰ ਦਿੱਤੀ ਗਈ। ਮੁਲਜ਼ਮ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ 'ਤੇ ਸਰਹਿੰਦ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮੁਆਇਨਾ ਕੀਤਾ ਜਾ ਰਿਹਾ ਸੀ ਅਤੇ ਜਾਂਚ ਉਪਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੜਕੀ ਹਾਦਸੇ ਵਿੱਚ ਮਾਰੇ ਗਏ ਦੋਵੇਂ ਨੌਜਵਾਨਾਂ ਦੀ ਪਹਿਚਾਨ ਨਹੀਂ ਹੋ ਸਕੀ, ਜਿਸ ਕਾਰਨ ਨੌਜਵਾਨਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਦੀ ਵਿੱਚ ਰੱਖੀਆਂ ਗਈਆਂ ਹਨ।
ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਪੁਲਿਸ ਥਾਣੇ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਇੱਕ ਸੜਕ ਹਾਦਸਾ ਵਾਪਰਿਆ ਹੈ, ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤਾਂ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਮੋਟਰਸਾਈਕਲ 'ਤੇ ਸਨ, ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਕੋਈ ਅਣਪਛਾਤਾ ਵਾਹਨ ਉਹਨਾਂ ਨੂੰ ਟੱਕਰ ਮਾਰ ਗਿਆ, ਜਿਸ ਕਾਰਨ ਉਹਨਾਂ ਦੀ ਮੌਤ ਹੋਈ ਹੈ।
- PTC NEWS