Moga News : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ 'ਚ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ 20 ਪਰਿਵਾਰ
Moga News : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਤੋਂ ਚੰਦ ਸਿੰਘ ਤਿੰਨ ਵਾਰ ਪੰਚਾਇਤ ਮੈਂਬਰ ਰਹੇ ਅਤੇ ਇੱਕ ਵਾਰ ਬਾਲਕ ਸਮੰਤੀ ਮੈਂਬਰ ਰਹੇ ਅਤੇ ਹੋਣ ਵਾਲੀ ਇਲੈਕਸ਼ਨ ਵਿਚ ਮੌਜੂਦਾ ਉਮੀਦਵਾਰ ਰਹੇ 20 ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਵੱਲੋਂ ਸ਼ਾਮਿਲ ਕੀਤਾ ਗਿਆ। ਇਸ ਮੌਕੇ 'ਤੇ ਗੱਲ ਕਰਦਿਆਂ ਚੰਦ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।
ਉਨ੍ਹਾਂ ਦੇ ਕੀਤੇ ਕੰਮ ਨੂੰ ਦੇਖਦੇ ਹੋਏ ਲੋਕ ਆਪਣੇ ਮਨ ਬਣਾ ਚੁੱਕੇ ਹਨ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਇਸ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਪੰਜਾਬ ਦੀ ਖੇਤਰੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ 'ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮੋਗਾ ਖਣਮੁੱਖ ਭਾਰਤੀ ਪੱਤੋਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।
- PTC NEWS