Wed, Oct 7, 2026
Whatsapp

ਫਿਰੋਜ਼ਪੁਰ ‘ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ

ਫਿਰੋਜ਼ਪੁਰ ‘ਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਧਰੀ ਨੇੜੇ ਖੇਤਾਂ ਵਿੱਚੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

Reported by:  PTC News Desk  Edited by:  Amritpal Singh -- October 07th 2026 09:29 PM
ਫਿਰੋਜ਼ਪੁਰ ‘ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ

ਫਿਰੋਜ਼ਪੁਰ ‘ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ

ਫਿਰੋਜ਼ਪੁਰ ‘ਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਧਰੀ ਨੇੜੇ ਖੇਤਾਂ ਵਿੱਚੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 100 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਨਸ਼ੇ ਦੀ ਇਹ ਖੇਪ ਕਥਿਤ ਤੌਰ ‘ਤੇ ਡਰੋਨ ਰਾਹੀਂ ਖੇਤਾਂ ਵਿੱਚ ਸੁੱਟੀ ਗਈ ਸੀ। ਇਸ ਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਕਹੀ ਜਾ ਰਹੀ ਹੈ।


ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ

ਪਿੰਡ ਪਧਰੀ ਪਾਕਿਸਤਾਨ ਸਰਹੱਦ ਤੋਂ ਲਗਭਗ 15 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਅਜਿਹੇ ਵਿੱਚ ਸਰਹੱਦ ਤੋਂ ਕਰੀਬ 15 ਕਿਲੋਮੀਟਰ ਅੰਦਰ ਤੱਕ ਡਰੋਨ ਦੇ ਪਹੁੰਚਣ ਦੀ ਜਾਣਕਾਰੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।


ਖੇਤਾਂ ਵਿੱਚ ਸਰਚ ਆਪਰੇਸ਼ਨ ਜਾਰੀ

ਫਿਲਹਾਲ, ਬੀਐੱਸਐੱਫ ਅਤੇ ਪੁਲਿਸ ਵੱਲੋਂ ਡਰੋਨ ਅਤੇ ਨਸ਼ੇ ਦੀ ਖੇਪ ਦੀ ਭਾਲ ਲਈ ਖੇਤਾਂ ਵਿੱਚ ਸਰਚ ਆਪਰੇਸ਼ਨ ਜਾਰੀ ਰੱਖੇ ਜਾਣ ਦੀ ਜਾਣਕਾਰੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਅਧਿਕਾਰੀ ਵੱਲੋਂ ਹੈਰੋਇਨ ਦੀ ਬਰਾਮਦਗੀ ਜਾਂ ਇਸ ਦੀ ਕੀਮਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਅਧਿਕਾਰੀਆਂ ਵੱਲੋਂ ਮੀਡੀਆ ਨਾਲ ਵੀ ਇਸ ਮਾਮਲੇ ‘ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।


ਨਸ਼ੀਲੇ ਪਦਾਰਥਾਂ ਦੀ ਤਸਕਰੀ ਚਿੰਤਾ ਦਾ ਵਿਸ਼ਾ

ਪੰਜਾਬ ਵਿੱਚ ਸਰਹੱਦੀ ਇਲਾਕਿਆਂ ਰਾਹੀਂ ਡਰੋਨ ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਪਧਰੀ ਨਾਲ ਜੁੜਿਆ ਹੈ। ਜਿੱਥੇ ਖੇਤਾਂ ਵਿੱਚੋਂ ਕਰੀਬ 20 ਕਿਲੋ ਹੈਰੋਇਨ ਮਿਲਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਡਰੋਨ ਰਾਹੀਂ ਖੇਤਾਂ ਵਿੱਚ ਸੁੱਟੀ ਗਈ ਸੀ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਪਧਰੀ ਸਰਹੱਦ ਤੋਂ ਲਗਭਗ 15 ਕਿਲੋਮੀਟਰ ਅੰਦਰ ਸਥਿਤ ਹੈ। ਇਸ ਮਾਮਲੇ ਨੇ ਡਰੋਨ ਰਾਹੀਂ ਹੋ ਰਹੀ ਤਸਕਰੀ ਅਤੇ ਸਰਹੱਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK