Sat, Jun 27, 2026
Whatsapp

America ਤੋਂ ਮੁੜ ਆਈ ਮੰਦਭਾਗੀ ਖ਼ਬਰ; ਝੀਲ ’ਚ ਡੁੱਬਣ ਕਾਰਨ 21 ਸਾਲਾਂ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ 21 ਸਾਲਾ ਇਸ਼ਮੀਤ ਸਿੰਘ ਚੀਮਾ ਪੁੱਤਰ ਮਾਸਟਰ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਛੇ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ਦੇ ਕੈਨਸਿਸ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ।

Reported by:  PTC News Desk  Edited by:  Aarti -- May 08th 2026 11:35 AM
America ਤੋਂ ਮੁੜ ਆਈ ਮੰਦਭਾਗੀ ਖ਼ਬਰ; ਝੀਲ ’ਚ ਡੁੱਬਣ ਕਾਰਨ 21 ਸਾਲਾਂ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

America ਤੋਂ ਮੁੜ ਆਈ ਮੰਦਭਾਗੀ ਖ਼ਬਰ; ਝੀਲ ’ਚ ਡੁੱਬਣ ਕਾਰਨ 21 ਸਾਲਾਂ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਅਮਰੀਕਾ ਤੋਂ ਇੱਕ ਵਾਰ ਫੇਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਿਸ਼ਤੀ ਹਾਦਸੇ ਦੌਰਾਨ ਝੀਲ ’ਚ ਡੁੱਬਣ ਕਾਰਨ ਇੱਕ 21 ਸਾਲਾ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਰਾਏਕੋਟ ਨੇੜਲੇ ਪਿੰਡ ਬੱਸੀਆਂ ਦਾ ਰਹਿਣਾ ਵਾਲਾ ਹੈ।

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ 21 ਸਾਲਾ ਇਸ਼ਮੀਤ ਸਿੰਘ ਚੀਮਾ ਪੁੱਤਰ ਮਾਸਟਰ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਛੇ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ਦੇ ਕੈਨਸਿਸ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਬੀਤੇ ਸੋਮਵਾਰ ਇਸ਼ਮੀਤ ਆਪਣੇ ਦੋਸਤਾਂ ਨਾਲ ਇਕ ਝੀਲ ’ਤੇ ਪਿਕਨਿਕ ਮਨਾਉਣ ਗਿਆ ਸੀ। ਇਸ ਦੌਰਾਨ ਕਿਸ਼ਤੀ ਚਲਾਉਂਦੇ ਸਮੇਂ ਅਚਾਨਕ ਹਾਦਸਾ ਵਾਪਰ ਗਿਆ ਅਤੇ ਇਸ਼ਮੀਤ ਡੂੰਘੇ ਪਾਣੀ ਵਿੱਚ ਡੁੱਬ ਗਿਆ।

ਦੋਸਤਾਂ ਵੱਲੋਂ ਕਾਫੀ ਭਾਲ ਕੀਤੀ ਗਈ ਪਰ ਕੋਈ ਪਤਾ ਨਾ ਲੱਗਣ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਤੋਂ ਅਗਲੇ ਦਿਨ ਰੈਸਕਿਊ ਟੀਮਾਂ ਨੇ ਝੀਲ ਵਿੱਚੋਂ ਇਸ਼ਮੀਤ ਦੀ ਮ੍ਰਿਤਕ ਦੇਹ ਬਰਾਮਦ ਕੀਤੀ।

ਇਸ ਮਨਹੂਸ ਖ਼ਬਰ ਤੋਂ ਬਾਅਦ ਪਿੰਡ ਬੱਸੀਆਂ ਅਤੇ ਇਲਾਕੇ ਵਿੱਚ ਗਮ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਨੌਜਵਾਨ ਦੀ ਅਚਾਨਕ ਮੌਤ ਨਾਲ ਹਰ ਅੱਖ ਨਮ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ  : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼, ਜਥੇਦਾਰ ਸਾਹਿਬ ਨੇ ਕੀਤਾ ਹੈ ਤਲਬ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK