Tue, Aug 18, 2026
Whatsapp

Birthday Party ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਹਮਲੇ ਦੌਰਾਨ ਇੱਕ ਦੋਸਤ ਵੀ ਹੋਇਆ ਜ਼ਖ਼ਮੀ

ਫੋਟੋਗ੍ਰਾਫਰ ਸੋਨੂੰ 17 ਅਗਸਤ ਦੀ ਰਾਤ ਨੂੰ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਿਹਾ ਸੀ। ਪੁਰਾਣੇ ਬੱਸ ਸਟੈਂਡ ਦੇ ਨੇੜੇ ਉਸਦੀ ਕਾਰ ਵਿੱਚ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ।

Reported by:  PTC News Desk  Edited by:  Aarti -- August 18th 2026 02:49 PM
Birthday Party ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਹਮਲੇ ਦੌਰਾਨ ਇੱਕ ਦੋਸਤ ਵੀ ਹੋਇਆ ਜ਼ਖ਼ਮੀ

Birthday Party ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਹਮਲੇ ਦੌਰਾਨ ਇੱਕ ਦੋਸਤ ਵੀ ਹੋਇਆ ਜ਼ਖ਼ਮੀ

Ludhiana News : ਪੰਜਾਬ ’ਚ ਇਸ ਸਮੇਂ ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋਏ ਪਏ ਹਨ ਕਿ ਉਨ੍ਹਾਂ ਵੱਲੋਂ ਖੌਫਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ  ਕਰ ਦਿੱਤਾ ਗਿਆ। 

ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮਿਲੀ ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਬੇਖੌਫ ਮੁਲਜ਼ਮਾਂ ਨੇ ਦਿਨ-ਦਿਹਾੜੇ ਇੱਕ 23 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾਂ ਸੋਨੂੰ ਵਜੋਂ ਹੋਈ ਹੈ, ਜੋ ਕਿ ਪੇਸ਼ੇ ਤੋਂ ਫੋਟੋਗ੍ਰਾਫਰ ਸੀ। ਹਮਲਾਵਰ ਅਪਰਾਧ ਕਰਨ ਤੋਂ ਬਾਅਦ ਮੌਕੇ ਤੋਂ ਭੱਜ ਗਏ। ਇਸ ਸਨਸਨੀਖੇਜ਼ ਘਟਨਾ ਦੀ ਜਾਣਕਾਰੀ ਮਿਲਣ 'ਤੇ, ਸਥਾਨਕ ਪੁਲਿਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਬਹਿਸ ਮਗਰੋਂ ਵਧਿਆ ਝਗੜਾ

ਦੱਸ ਦਈਏ ਕਿ ਸੋਨੂੰ 17 ਅਗਸਤ ਦੀ ਰਾਤ ਨੂੰ ਆਪਣੇ ਇੱਕ ਕਰੀਬੀ ਦੋਸਤ ਦੀ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਪੁਰਾਣੇ ਬੱਸ ਸਟੈਂਡ ਦੇ ਨੇੜੇ ਪਹੁੰਚਿਆ, ਉਸਦੀ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜੋ ਕਿ ਝਗੜੇ ’ਚ ਤਬਦੀਲ ਹੋ ਗਈ। 

ਇਹ ਵੀ ਪੜ੍ਹੋ  : Ajnala News : 20 ਦਿਨ ਬਾਅਦ ਕਬਰ 'ਚੋਂ ਕੱਢੀ ਗਈ ਲਾਸ਼ ! ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਜਾਣੋ ਕੀ ਹੈ ਪੂਰਾ ਮਾਮਲਾ

ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਮੁਲਜ਼ਮ 

ਮੁਲਜ਼ਮਾਂ ਨੇ ਸੋਨੂੰ ਦੀ ਕਾਰ ਨੂੰ ਰੋਕਿਆ ਅਤੇ ਫਿਰ ਹਮਲਾਵਰਾਂ ਵਿੱਚੋਂ ਇੱਕ ਕਾਰ ਵਿੱਚੋਂ ਉਤਰਿਆ ਅਤੇ ਸੋਨੂੰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਨੌਜਵਾਨ ਖੂਨ ਨਾਲ ਲੱਥਪੱਥ ਸੜਕ ’ਤੇ ਡਿੱਗ ਗਿਆ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਦੌਰਾਨ ਮ੍ਰਿਤਕ ਦਾ ਇੱਕ ਦੋਸਤ ਵੀ ਜਖਮੀ ਹੋ ਗਿਆ।

ਦੱਸ ਦਈਏ ਕਿ ਰਾਹਗੀਰਾਂ ਨੇ ਗੰਭੀਰ ਜ਼ਖਮੀ ਸੋਨੂੰ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਲਾਕੇ ’ਚ ਫੈਲੀ ਦਹਿਸ਼ਤ, ਜਾਂਚ ’ਚ ਜੁਟੀ ਪੁਲਿਸ 

ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਮਲਾਵਰਾਂ ਦੀ ਕਾਰ ਦੀ ਗਿਣਤੀ ਅਤੇ ਪਛਾਣ ਦਾ ਪਤਾ ਲਗਾਉਣ ਲਈ ਘਟਨਾ ਸਥਾਨ ਅਤੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  : Punjab Assembly Election 2027 ਤੋਂ ਪਹਿਲਾਂ ਬੀਜੇਪੀ ਦਾ ਵੱਡਾ ਦਾਅ; ਡਾ. ਸਤੀਸ਼ ਪੂਨੀਆ ਨੂੰ ਦਿੱਤੀ ਇਹ ਜ਼ਿੰਮੇਵਾਰੀ, ਜਾਣੋ ਇਨ੍ਹਾਂ ਦਾ ਸਿਆਸੀ ਪਿਛੋਕੜ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK