Wed, Jun 24, 2026
Whatsapp

TarnTaran : ਦੁਬਈ 'ਚ ਪੰਜਾਬੀ ਨੌਜਵਾਨ ਦੀ ਭੇਤਤਰੀ ਹਾਲਤ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਬਿਕਰਮਜੀਤ ਸਿੰਘ

TarnTaran : ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ (ਉਮਰ ਤਕਰੀਬਨ 25 ਸਾਲ) ਜੋ ਤਕਰੀਬਨ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ 'ਚ ਗਿਆ ਸੀ, ਜਿਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

Reported by:  PTC News Desk  Edited by:  KRISHAN KUMAR SHARMA -- June 24th 2026 02:18 PM -- Updated: June 24th 2026 02:23 PM
TarnTaran : ਦੁਬਈ  'ਚ ਪੰਜਾਬੀ ਨੌਜਵਾਨ ਦੀ ਭੇਤਤਰੀ ਹਾਲਤ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਬਿਕਰਮਜੀਤ ਸਿੰਘ

TarnTaran : ਦੁਬਈ 'ਚ ਪੰਜਾਬੀ ਨੌਜਵਾਨ ਦੀ ਭੇਤਤਰੀ ਹਾਲਤ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਬਿਕਰਮਜੀਤ ਸਿੰਘ

TarnTaran : ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਰੋਜ਼ਾਨਾ ਕਿਸੇ ਨਾ ਕਿਸੇ ਦੇਸ਼ ਤੋਂ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਘਟਨਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੰਡਾਲਾ ਦੀ ਹੈ, ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਰੋਜ਼ੀ-ਰੋਟੀ ਕਮਾਉਣ ਲਈ ਦੁਬਈ 'ਚ ਗਏ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਖ਼ਬਰ ਸਾਹਮਣੇ ਆਈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ (ਉਮਰ ਤਕਰੀਬਨ 25 ਸਾਲ) ਜੋ ਤਕਰੀਬਨ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ 'ਚ ਗਿਆ ਸੀ, ਜਿਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।


ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਦੁਬਈ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤਰ ਦੇ ਆਖ਼ਰੀ ਦਰਸ਼ਨ ਅਤੇ ਸਸਕਾਰ ਕਰ ਸਕਣ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK