Mon, Jan 19, 2026
Whatsapp

Canada 'ਚ 24 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ , ਪਰਿਵਾਰ ਨੇ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁਰਮ ਦੇ ਰਹਿਣ ਵਾਲੇ 24 ਸਾਲਾ ਰਾਜਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ। 2024 'ਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਜਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਸੀ

Reported by:  PTC News Desk  Edited by:  Shanker Badra -- January 19th 2026 06:22 PM
Canada 'ਚ 24 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ , ਪਰਿਵਾਰ ਨੇ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

Canada 'ਚ 24 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ , ਪਰਿਵਾਰ ਨੇ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁਰਮ ਦੇ ਰਹਿਣ ਵਾਲੇ 24 ਸਾਲਾ ਰਾਜਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ।  2024 'ਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਜਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਸੀ।   

ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਸੁਨਹਿਰੇ ਭਵਿੱਖ ਦੀ ਆਸ ਵਿੱਚ ਅਪ੍ਰੈਲ 2024 ਵਿੱਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਉਸ ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਿਆ ਸੀ। ਰਾਜਪ੍ਰੀਤ ਬਰੈਪਟਨ ਵਿੱਚ ਪੜ੍ਹਾਈ ਕਰ ਰਿਹਾ ਸੀ ਅਤੇ ਸਰੀ (Surrey) ਵਿੱਚ ਰਹਿ ਰਿਹਾ ਸੀ। ਪਰਿਵਾਰ ਨੂੰ 17 ਜਨਵਰੀ ਨੂੰ ਕੈਨੇਡਾ ਤੋਂ ਇੱਕ ਰਿਸ਼ਤੇਦਾਰ ਦਾ ਫੋਨ ਆਇਆ ਕਿ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਸਪਸ਼ਟ ਜਾਣਕਾਰੀ ਨਹੀਂ ਮਿਲੀ। 


ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ (ਘਨੌਰ) ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਰਾਜਪ੍ਰੀਤ ਦਾ ਪਿਤਾ ਕੁਲਵੰਤ ਸਿੰਘ ਇੱਕ ਨਿੱਜੀ ਸਕੂਲ ਦੀ ਬੱਸ ਚਲਾ ਕੇ ਬੜੀ ਮੁਸ਼ਕਲ ਨਾਲ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ। ਪਰਿਵਾਰ ਪਹਿਲਾਂ ਹੀ 18 ਲੱਖ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਅਤੇ ਹੁਣ ਉਨ੍ਹਾਂ ਕੋਲ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਵੀ ਪੈਸੇ ਨਹੀਂ ਹਨ

ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਇਲਾਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਰਾਜਪ੍ਰੀਤ ਸਿੰਘ ਦੀ ਲਾਸ਼ ਨੂੰ ਵਿਦੇਸ਼ ਤੋਂ ਪੰਜਾਬ ਵਾਪਸ ਲਿਆਉਣ ਲਈ ਤੁਰੰਤ ਸਹਾਇਤਾ ਦੀ ਅਪੀਲ ਕੀਤੀ ਹੈ ਤਾਂ ਜੋ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸ ਦਾ ਸਸਕਾਰ ਆਪਣੇ ਪਿੰਡ ਕਰ ਸਕਣ।

- PTC NEWS

Top News view more...

Latest News view more...

PTC NETWORK
PTC NETWORK