Thu, Dec 25, 2025
Whatsapp

ਕੈਨੇਡਾ ਦੇ ਐਡਮਿੰਟਨ ’ਚ 24 ਸਾਲਾਂ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Reported by:  PTC News Desk  Edited by:  Aarti -- December 11th 2022 09:51 AM
ਕੈਨੇਡਾ ਦੇ ਐਡਮਿੰਟਨ ’ਚ  24 ਸਾਲਾਂ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਦੇ ਐਡਮਿੰਟਨ ’ਚ 24 ਸਾਲਾਂ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjabi Youth Murder: ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿਖੇ ਇੱਕ 24 ਸਾਲਾਂ ਪੰਜਾਬੀ ਨੌਜਵਾਨ ਸਨਰਾਜ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਸ਼ੱਕੀ ਗੱਡੀ ਦੀ ਤਸਵੀਰ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਗੱਡੀ ਦੀ ਪਛਾਣ ਕਰ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ। 

ਇਹ ਘਟਨਾ 3 ਦਸਬੰਰ ਦੀ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਹੁਣ ਪੰਜਾਬੀ ਨੌਜਵਾਨ ਸਨਰਾਜ ਸਿੰਘ ਦੀ ਪਛਾਣ ਜਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਤ ਦੇ ਕਰੀਬ 8:40 ਵਜੇ ਪੁਲਿਸ ਨੂੰ ਸਾਕਾਵ ਨੇੜਿਓਂ 51 ਸਟਰੀਟ ਅਤੇ 13 ਐਵੇਨਿਊ ਦੇ ਖੇਤਰ ਵਿੱਚ ਬੁਲਾਇਆ ਗਿਆ ਸੀ ਇੱਥੋਂ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। 


ਸੂਚਨਾ ਮਿਲਣ ਤੋਂ ਬਾਅਦ ਜਿਵੇਂ ਹੀ ਪੁਲਿਸ ਘਟਨਾ ਸਥਾਨ ਉੱਤੇ ਪਹੁੰਚੀ ਤਾਂ ਉਨ੍ਹਾਂ ਨੂੰ ਇੱਕ ਨੌਜਵਾਨ ਜ਼ਖਮੀ ਹਾਲਤ ਵਿੱਚ ਮਿਲਿਆ। ਜਿਸਦੀ ਪਛਾਣ ਸਨਰਾਜ ਸਿੰਘ ਵੱਜੋਂ ਹੋਈ। ਜਿਸ ਨੂੰ ਗੋਲੀਆਂ ਵੱਜੀਆਂ ਹੋਈਆਂ ਸੀ। ਜਿਵੇਂ ਹੀ ਪੁਲਿਸ ਨੌਜਵਾਨ ਨੂੰ ਹਸਪਤਾਲ ਲੈ ਕੇ ਪਹੁੰਚੀ ਤਾਂ ਉਸ ਨੂੰ ਉੱਤੇ ਮ੍ਰਿਤ ਐਲਾਨ ਦਿੱਤਾ। 

ਫਿਲਹਾਲ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਕਾਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜੋ ਕਤਲ ਦੇ ਸਮੇਂ ਖੇਤਰ ਵਿੱਚ ਲੰਘੀ ਸੀ। ਇਸ ਸਬੰਧੀ ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਗੱਡੀ ਦੀ ਜਾਂ ਗੋਲੀਬਾਰੀ ਬਾਰੇ ਕੋਈ ਜਾਣਕਾਰੀ ਰੱਖਦਾ ਹੈ ਉਹ ਤੁਰੰਤ ਹੀ ਪੁਲਿਸ ਨੂੰ ਸੰਪਰਕ ਕਰ ਉਨ੍ਹਾਂ ਦੀ ਮਦਦ ਕਰੇ। 

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੇ ਕਤਲ ਲਈ ਅਸਲਾ ਸਪਲਾਈ ਕਰਨ ਵਾਲੇ ਨੂੰ ਕੀਤਾ ਗ੍ਰਿਫਤਾਰ

- PTC NEWS

Top News view more...

Latest News view more...

PTC NETWORK
PTC NETWORK