Punbus ਦੇ ਕਰੀਬ 2500 ਠੇਕਾ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ; ਪੱਕੇ ਮੁਲਾਜ਼ਮਾਂ ਬਰਾਬਰ ਮਿਲੇਗੀ ਤਨਖਾਹ
ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪਨਬੱਸ ਦੇ ਕਰੀਬ 2500 ਦੇ ਕਰੀਬ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ।
ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਹੁਕਮ ਤਹਿਤ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ 'ਤੇ ਵੀ ਵਿਚਾਰ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਪਟੀਸ਼ਨਾਂ ਦਾਇਰ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਹੁਕਮ ਤਹਿਤ ਲਾਭ ਜ਼ਰੂਰ ਮਿਲਣਗੇ, ਪਰ ਬਾਕੀ ਕਰਮਚਾਰੀ ਇਸ ਹੁਕਮ ਤਹਿਤ ਲਾਭ ਪ੍ਰਾਪਤ ਕਰਨ ਲਈ ਸਰਕਾਰ ਨੂੰ ਪ੍ਰਤੀਨਿਧਤਾਵਾਂ ਸੌਂਪਣਗੇ, ਜਿਸ 'ਤੇ ਸਰਕਾਰ ਵਿਚਾਰ ਕਰੇਗੀ ਅਤੇ ਢੁਕਵੀਂ ਕਾਰਵਾਈ ਕਰੇਗੀ।
ਦੱਸ ਦਈਏ ਕਿ ਪਨਬਸ ਕਰਮਚਾਰੀਆਂ ਨੂੰ ਠੇਕੇ 'ਤੇ ਭਰਤੀ ਕੀਤਾ ਜਾਂਦਾ ਹੈ, ਅਤੇ ਉਨ੍ਹਾਂ ਦੀਆਂ ਤਨਖਾਹਾਂ ਪੰਜਾਬ ਰੋਡਵੇਜ਼ ਕਰਮਚਾਰੀਆਂ ਨਾਲੋਂ ਕਾਫ਼ੀ ਘੱਟ ਹੈ।
ਹਾਈ ਕੋਰਟ ਨੇ ਕਿਹਾ ਕਿ ਜਦੋਂ ਦੋਵਾਂ ਵਿਭਾਗਾਂ ਦੇ ਕਰਮਚਾਰੀ ਇੱਕੋ ਜਿਹਾ ਕੰਮ ਕਰਦੇ ਹਨ, ਤਾਂ ਉਨ੍ਹਾਂ ਨੂੰ 'ਬਰਾਬਰ ਕੰਮ ਬਰਾਬਰ ਤਨਖਾਹ' ਦੇ ਸਿਧਾਂਤ ਤਹਿਤ ਪੂਰੇ ਲਾਭ ਦਿੱਤੇ ਜਾਣੇ ਚਾਹੀਦੇ ਹਨ।
- PTC NEWS