Punjabi Girl Shot Dead in Toronto : ਪੰਜਾਬੀ ਮੁਟਿਆਰ ਦਾ ਕੈਨੇਡਾ 'ਚ ਗੋਲੀ ਮਾਰ ਕੇ ਕਤਲ
Punjabi Girl Shot Dead in Toronto : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਟੋਰਾਂਟੋ 'ਚ ਇੱਕ ਪੰਜਾਬੀ ਮੁਟਿਆਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀ ਮਾਰਨ ਵਾਲਾ ਵੀ ਪੰਜਾਬੀ ਨੌਜਵਾਨ ਦੱਸਿਆ ਜਾ ਰਿਹਾ ਹੈ, ਜੋ ਕਿ ਬਰੈਂਪਟਨ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਮ੍ਰਿਤਕਾ ਦੀ ਪਛਾਣ ਨਵਨੀਤ ਕੌਰ (27) ਸਾਲਾ ਵੱਜੋਂ ਹੋਈ ਹੈ, ਜੋ ਕਿ ਟੋਰਾਂਟੋ ਵਿਖੇ ਰਹਿੰਦੀ ਸੀ। ਪੁਲਿਸ ਅਨੁਸਾਰ, ਬਰੈਂਪਟਨ 'ਚ ਰਹਿੰਦੇ ਪੰਜਾਬੀ ਮੂਲ ਦੇ ਸ਼ਰਨਜੀਤ ਸਿੰਘ ਨੇ ਉਸ ਨੂੰ ਗੋਲੀ ਮਾਰੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ, ਅਧਿਕਾਰੀਆਂ ਨੇ ਸ਼ੁੱਕਰਵਾਰ, 24 ਜੁਲਾਈ ਨੂੰ ਸਵੇਰੇ 7:23 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਖੇਤਰ ਵਿੱਚ ਗੋਲੀਬਾਰੀ ਦੀ ਇੱਕ ਕਾਲ ਆਈ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਔਰਤ ਨੂੰ ਗੋਲੀ ਮਾਰਨ ਤੋਂ ਪਹਿਲਾਂ ਪੀੜਤ ਅਤੇ ਸ਼ੱਕੀ ਵਿਅਕਤੀ ਵਿਚਾਲੇ "ਸੰਖੇਪ ਗੱਲਬਾਤ" ਹੋਈ ਸੀ। ਹਾਲਾਂਕਿ, ਮੁਲਜ਼ਮ ਅਤੇ ਪੀੜਤ ਵਿਚਕਾਰ ਸਬੰਧਾਂ ਦਾ ਅਜੇ ਪਤਾ ਨਹੀਂ ਹੈ।
ਨਵਨੀਤ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ : ਪੁਲਿਸ
ਸ਼ਰਨਜੀਤ ਸਿੰਘ ਉੱਤੇ ਇਟੋਬੀਕੋ (Etobicoke) ਵਿੱਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪਹਿਲੀ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ, ਜਿਸਨੂੰ ਪੁਲਿਸ ਨੇ "ਨਿਸ਼ਾਨਾ ਬਣਾ ਕੇ ਕੀਤਾ ਹਮਲਾ" ਦੱਸਿਆ ਹੈ।
ਪੁਲਿਸ ਅਨੁਸਾਰ, ਮੁਲਜ਼ਮ ਅਧਿਕਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ਸੀ, ਪਰ ਬਾਅਦ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਦੇ ਅਧਿਕਾਰੀਆਂ ਵੱਲੋਂ ਚਲਾਏ ਗਏ ਖੋਜ ਅਭਿਆਨ ਦੌਰਾਨ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਨਵਨੀਤ ਦੀ ਘਟਨਾ ਸਥਾਨ 'ਤੇ ਹੀ ਹੋਈ ਮੌਤ : ਪੁਲਿਸ
ਬਿਆਨ ਵਿੱਚ ਕਿਹਾ ਗਿਆ, "ਮੁਲਜ਼ਮ ਨੇ ਪੀੜਤਾ ਨੂੰ ਗੋਲੀ ਮਾਰੀ। ਜਾਨ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਪੀੜਤਾ ਨੂੰ ਘਟਨਾ ਸਥਾਨ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਮੁਲਜ਼ਮ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਲਗਾਤਾਰ ਜਾਂਚ ਤੋਂ ਬਾਅਦ, ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਅਧਿਕਾਰੀਆਂ ਨੇ ਮੁਲਜ਼ਮ ਦਾ ਪਤਾ ਲਗਾ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।"
ਅਕਾਲੀ ਨੇਤਾ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ, ਲਾਇਸੰਸੀ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ
ਪੰਜਾਬ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਵਾਰਦਾਤ; 17 ਸਾਲਾਂ ਨਬਾਲਿਗ ਲੜਕੀ ਨਾਲ ਜਬਰਜਨਾਹ
- PTC NEWS